ਹੈਰੋਇਨ, ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਣੇ 8 ਕਾਬੂ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Mon, 12 Jan 2026 05:54 PM (IST)
Updated Date: Tue, 13 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 07 ਮੁਕਦੱਮੇ ਦਰਜ ਕਰਕੇ 08 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 285 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ, 60 ਸਿਗਨੇਚਰ ਕੈਪਸੂਲ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਟੀਮ ਨੇ ਮਨਦੀਪ ਸਿੰਘ, ਰਾਮਫ਼ਲ ਸਿੰਘ ਵਾਸੀ ਸੈਦੇਵਾਲਾ ਦਾ ਦੌਰਾਨੇ ਗਸ਼ਤ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ‘ਤੇ ਮੁਕਦੱਮਾ ਨੰ. 06, 11 ਜਨਵਰੀ 26 ਅ/ਧ 27 ਐਨਡੀਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਐਂਟੀਨਾਰਕੋਟਿਕਸ ਸੈੱਲ ਦੀ ਪੁਲਿਸ ਟੀਮ ਨੇ ਅਮਨਦੀਪ ਸਿੰਘ ਵਾਸੀ ਅਜੀਤ ਨਗਰ ਤਲਵੰਡੀ ਭਾਈ (ਫ਼ਿਰੋਜ਼ਪੁਰ) ਕੋਲੋਂ ਦੌਰਾਨੇ ਗਸ਼ਤ 260 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਐਨਡੀਪੀਐਸ ਐਕਟ ਥਾਣਾ ਬੋਹਾ ਤਹਿਤ ਮਾਮਲਾ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਇਸ ਦੇ ਇਲਾਵਾ ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਹਰੀ ਸਿੰਘ ਵਾਸੀ ਨੰਗਲ ਕਲਾਂ ਕੋਲੋਂ ਗਸ਼ਤ ਦੌਰਾਨ 60 ਸਿਗਨੇਚਰ ਕੈਪਸੂਲ ਮੁਕਦੱਮਾ ਬੀਐਨਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ’ਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਗੋਬਿੰਦ ਵਾਸੀ ਬੁਢਲਾਡਾ ਕੋਲੋਂ ਗਸ਼ਤ ਦੌਰਾਨ 7 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਕ੍ਰਿਸ਼ਨ ਵਾਸੀ ਬੁਢਲਾਡਾ ਕੋਲੋਂ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ’ਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਪਵਨ ਸਿੰਘ ਵਾਸੀ ਵਾਰਡ ਨੰਬਰ-4 ਰਤੀਆਂ ਕੋਲੋਂ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਵੀਰੂ ਸਿੰਘ ਵਾਸੀ ਵਾਰਡ ਨੰਬਰ. 17 ਕੋਲੋਂ ਗਸ਼ਤ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।