ਹੈਰੋਇਨ ਤੇ 30 ਪਾਬੰਦੀਸ਼ੁਦਾ ਗੋਲੀਆਂ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ
Publish Date: Fri, 24 Apr 2026 06:35 PM (IST)
Updated Date: Sat, 25 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਾਰਵਾਈ ਕਰਦਿਆਂ ਥਾਣਿਆਂ ’ਚ 8 ਮੁਕੱਦਮੇ ਦਰਜ ਕਰਕੇ 10 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾ ਕੋਲੋਂ 29 ਗ੍ਰਾਮ ਹੈਰੋਇਨ (ਚਿੱਟਾ) ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਟੀਮ ਨੇ ਗੁਰਸੇਵਕ ਸਿੰਘ ਵਾਸੀ ਭੰਮੇ ਕਲਾਂ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਗੁਰਮੇਲ ਚੰਦ ਵਾਸੀ ਕੁਲਾਣਾ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਵਾਉਣ 'ਤੇ ਡੋਪ ਪਾਜ਼ੇਟਿਵ ਆਉਣ 'ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਕੇ ਤੇ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਮੁਰਲੀ ਰਾਮ ਵਾਸੀ ਵਾਰਡ ਨੰਬਰ. 18 ਅਹਿਮਦਪੁਰ ਰੋਡ ਬੁਢਲਾਡਾ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਜੌੜਕੀਆ ਦੀ ਪੁਲਿਸ ਟੀਮ ਨੇ ਹੀਰਾ ਸਿੰਘ ਵਾਸੀ ਵਾਰਡ ਨੰਬਰ. 4 ਸਰਦੂਲਗੜ੍ਹ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਜੋਗਾ ਵਿਚ ਸੀਆਈਏ ਸਟਾਫ਼ ਮਾਨਸਾ ਦੀ ਪੁਲਿਸ ਟੀਮ ਨੇ ਰਣਜੀਤ ਸਿੰਘ , ਸੁਖਵਿੰਦਰ ਸਿੰਘ ਅਤੇ ਰਾਜੂ ਸਿੰਘ ਵਾਸੀ ਬੁਰਜ ਰਾਠੀ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਅਤੇ ਥਾਣਾ ਦੀ ਪੁਲਿਸ ਪਾਰਟੀ ਨੇ ਜਸਪ੍ਰੀਤ ਸਿੰਘ ਵਾਸੀ ਭੁਪਾਲ ਖੁਰਦ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਵਾਉਣ 'ਤੇ ਡੋਪ ਪਾਜ਼ੇਟਿਵ ਆਉਣ 'ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। ਥਾਣਾ ਬੋਹਾ ਦੀ ਪੁਲਿਸ ਟੀਮ ਨੇ ਚਿਮਨ ਲਾਲ ਉਰਫ਼ ਨੇਕ ਵਾਸੀ ਵਾਰਡ ਨੰਬਰ. 06 ਬੋਹਾ ਕੋਲੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਥਾਣਾ ਸਰਦੂਲਗੜ੍ਹ ਵਿਚ ਸੀਆਈਏ ਸਟਾਫ਼ ਮਾਨਸਾ ਦੀ ਪੁਲਿਸ ਟੀਮ ਨੇ ਸਲੀਮ ਸਿੰਘ ਵਾਸੀ ਆਹਲੂਪਰ ਪਾਸੋ 6.50 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਦੀ।