ਪਾਬੰਦੀਸ਼ੁਦਾ ਗੋਲ਼ੀਆਂ, ਸਿਗਨੇਚਰ ਕੈਪਸੂਲ ਤੇ ਸ਼ਰਾਬ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Sat, 17 Jan 2026 06:00 PM (IST)
Updated Date: Sun, 18 Jan 2026 04:10 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆਂ ਵਿੱਚ 05 ਮੁਕਦੱਮੇ ਦਰਜ ਕਰਕੇ 05 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 30 ਨਸ਼ੀਲੀਆਂ ਗੋਲੀਆਂ, 120 ਸਿਗਨੇਚਰ ਕੈਪਸੂਲ, 60 ਬੋਤਲਾਂ ਸਰਾਬ ਠੇਕਾ ਹਰਿਆਣਾ ਬ੍ਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਪ੍ਰਗਟ ਸਿੰਘ ਵਾਸੀ ਬੁਰਜ ਗਿੱਲ ਕੋਲੋਂ ਗਸ਼ਤ ਦੌਰਾਨ 12 ਬੋਤਲਾਂ ਠੇਕਾ ਸਰਾਬ ਹਰਿਆਣਾ ਬਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਕਵਲਜੀਤ ਕੌਰ ਪਤਨੀ ਭਗਵੰਤ ਸਿੰਘ ਵਾਸੀ ਮੀਰਪੁਰ ਕਲਾਂ ਹਾਲ ਹਰਸ ਕਲੋਨੀ ਸਰਦੂਲਗੜ੍ਹ ਕੋਲੋਂ ਗਸ਼ਤ ਦੌਰਾਨ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਇਸੇ ਤਰ੍ਹਾਂ ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਕਰਨ ਤੁਰਕੀਆਂ ਉਰਫ਼ ਸ਼ਿਵਾ ਵਾਸੀ ਵਾਰਡ ਨੰਬਰ. 09 ਮਾਨਸਾ ਕੋਲੋਂ ਗਸ਼ਤ ਦੌਰਾਨ 48 ਬੋਤਲਾਂ ਠੇਕਾ ਸ਼ਰਾਬ ਹਰਿਆਣਾ ਬਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਗਮਦੂਰ ਸਿੰਘ ਵਾਸੀ ਮਲਕਪੁਰ ਖਿਆਲਾ ਕੋਲੋਂ ਗਸ਼ਤ ਦੌਰਾਨ 60 ਸਿਗਨੇਚਰ ਕੈਪਸੂਲ ਮੁਕਦੱਮਾ ਬੀਐਨਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਤੇ ਥਾਣਾ ਦੀ ਪੁਲਿਸ ਟੀਮ ਨੇ ਜੰਗੀਰ ਸਿੰਘ ਵਾਸੀ ਬਹਿਣੀਵਾਲ ਗਸ਼ਤ ਦੌਰਾਨ 60 ਸਿਗਨੇਚਰ ਕੈਪਸੂਲ ਮੁਕਦੱਮਾ ਬੀਐਨਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ।