ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਨਾਜਾਇਜ਼ ਸ਼ਰਾਬ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Fri, 30 Jan 2026 05:39 PM (IST)
Updated Date: Sat, 31 Jan 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆਂ ਵਿੱਚ 04 ਮੁਕਦੱਮੇ ਦਰਜ ਕਰਕੇ 06 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 37 ਗ੍ਰਾਮ ਹੈਰੋਇਨ, 11 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਪ੍ਰਦੀਪ ਸਿੰਘ ਵਾਸੀ ਜੋਗੀ ਨਗਰ ਬਠਿੰਡਾ ਕੋਲੋਂ ਗਸ਼ਤ ਦੌਰਾਨ 30 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਜੀਵਨ ਸਿੰਘ ਵਾਸੀ ਕੋਟੜਾ ਕਲਾਂ ਕੋਲੋਂ ਗਸ਼ਤ ਦੌਰਾਨ 11 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬ੍ਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸ ਤੋਂ ਇਲਾਵਾ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਕੁਲਵੀਰ ਸਿੰਘ ਵਾਸੀ ਵਾਰਡ-5 ਸਰਦੂਲਗੜ੍ਹ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਵਾਸੀ ਝੰਡਾ ਖੁਰਦ ਕੋਲੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਜੌੜਕੀਆਂ ਦੀ ਪੁਲਿਸ ਟੀਮ ਨੇ ਬਲਵੀਰ ਸਿੰਘ ਵਾਸੀ ਬਾਜੇਵਾਲਾ ਦਾ ਗਸ਼ਤ ਦੌਰਾਨ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।