ਹੈਰੋਇਨ, ਗਾਂਜਾ, ਸ਼ਰਾਬ ਤੇ ਸਕੂਟਰੀ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ
Publish Date: Sat, 07 Mar 2026 06:40 PM (IST)
Updated Date: Sun, 08 Mar 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆਂ ਵਿਚ 5 ਮੁਕੱਦਮੇ ਦਰਜ ਕਰਕੇ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ, 200 ਗ੍ਰਾਮ ਗਾਂਜਾ, 36 ਬੋਤਲਾਂ ਠੇਕਾ ਹਰਿਆਣਾ ਸਮੇਤ ਸਕੂਟਰੀ ਬ੍ਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਥਾਣਾ ਝੁਨੀਰ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਲਖਵੀਰ ਸਿੰਘ, ਗੁਰਜੀਵਨ ਸਿੰਘ ਵਾਸੀ ਦਾਨੇਵਾਲਾ ਕੋਲੋਂ ਦੌਰਾਨੇ ਗਸ਼ਤ 15 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾਂ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ ਅਮਲ ’ਚ ਲਿਆਂਦੀ। ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਕਾਲੂ ਸਿੰਘ ਵਾਸੀ ਨਰਿੰਦਰਪੁਰਾ ਕੋਲੋਂ ਗਸ਼ਤ ਦੌਰਾਨ 36 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਸਮੇਤ ਸਕੂਟਰੀ ਬਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀ•ਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਕਾਲੀ ਕੁਮਾਰ ਵਾਸੀ ਵਾਰਡ ਨੰਬਰ. 11 ਬੁਢਲਾਡਾ ਕੋਲੋਂ ਗਸ਼ਤ ਦੌਰਾਨ 200 ਗ੍ਰਾਮ ਗਾਂਜਾ ਬ੍ਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ਵਿੱਚ ਲਿਆਦੀ ਅਤੇ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸ਼ੁਮਿੱਤਰਾ ਕੌਰ ਪਤਨੀ ਅਮਰੀਕ ਸਿੰਘ ਵਾਸੀ ਸੈਦੇਵਾਲਾ ਕੋਲੋਂ ਗਸ਼ਤ ਦੌਰਾਨ 25 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ਵਿੱਚ ਲਿਆਂਦੀ। ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਡਿਕੇਸ ਬਲਕਾਰ ਸਿੰਘ ਵਾਸੀ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਨੂੰ ਦੌਰਾਨੇ ਗਸ਼ਤ ਕਾਬੂ ਕਰਕੇ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ।