ਹੈਰੋਇਨ, ਪਾਬੰਦੀਸ਼ੁਦਾ ਗੋਲ਼ੀਆਂ ਤੇ 200 ਲੀਟਰ ਲਾਹਣ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ,
Publish Date: Tue, 10 Mar 2026 05:40 PM (IST)
Updated Date: Wed, 11 Mar 2026 04:06 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 6 ਮੁਕੱਦਮੇ ਦਰਜ ਕਰਕੇ 6 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 52 ਗ੍ਰਾਮ ਹੈਰੋਇਨ, 80 ਪਾਬੰਦੀਸ਼ੁਦਾ ਗੋਲੀਆਂ, 200 ਲੀਟਰ ਲਾਹਣ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੱਤੀ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਟੀਮ ਨੇ ਦੀਪਕ ਕੁਮਾਰ ਵਾਸੀ ਨਛੱਤਰ ਕਲੋਨੀ ਮਾਨਸਾ ਕੋਲੋਂ ਗਸ਼ਤ ਦੌਰਾਨ 45 ਗ੍ਰਾਮ ਹੈਰੋਇਨ ਸਮੇਤ 20 ਪਾਬੰਦੀਸ਼ੁਦਾ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-1 ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਜੋਗਾ ਦੀ ਪੁਲਿਸ ਟੀਮ ਨੇ ਕੁਲਵਿੰਦਰ ਸਿੰਘ ਵਾਸੀ ਰੱਲਾ ਕੋਲੋਂ ਗਸ਼ਤ ਦੌਰਾਨ 200 ਲੀਟਰ ਲਾਹਣ ਬਰਾਮਦ ਕਰਕੇ ਮੁਕੱਦਮਾ ਐਕਸਾਇਜ਼ ਐਕਟ ਥਾਣਾ ਜੋਗਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸਨਪ੍ਰੀਤ ਸਿੰਘ ਵਾਸੀ ਰੱਲਾ ਵਾਲਾ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਵਾਉਣ 'ਤੇ ਡੋਪ ਪਾਜ਼ੇਟਿਵ ਆਉਣ 'ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਸਨੀ ਵਾਸੀ ਬੁਢਲਾਡਾ ਹਾਲ ਅਹਿਮਦਪੁਰ ਕੋਲੋਂ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ। ਥਾਣਾ ਸਰਦੂਲਗੜ੍ਹ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਅਕਾਸ਼ ਕੁਮਾਰ ਵਾਸੀ ਸਰਦੂਲਗੜ੍ਹ ਕੋਲੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਟੀਮ ਨੇ ਅਰਜੁਨ ਸਿੰਘ ਵਾਸੀ ਪ੍ਰੀਤ ਨਗਰ ਮਾਨਸਾ ਕੋਲੋਂ ਗਸ਼ਤ ਦੌਰਾਨ 40 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ।