ਪਾਬੰਦੀਸ਼ੁਦਾ ਗੋਲ਼ੀਆਂ, ਲਾਹਣ, ਸ਼ਰਾਬ ਤੇ ਨਕਦੀ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Sat, 21 Mar 2026 06:04 PM (IST)
Updated Date: Sun, 22 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿਚ 04 ਮੁਕਦੱਮੇ ਦਰਜ ਕਰਕੇ 7 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 70 ਪਾਬੰਦੀਸ਼ੁਦਾ ਗੋਲੀਆਂ, 50 ਲੀਟਰ ਲਾਹਣ 6 ਬੋਤਲਾਂ ਸ਼ਰਾਬ ਨਾਜਾਇਜ਼ ਤੇ 1120/- ਰੁਪਏ ਜੂਆ ਕਰੰਸੀ ਨੋਟ ਬ੍ਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਟੀਮ ਨੇ ਜਗਦੀਸ਼ ਸਿੰਘ ਵਾਸੀ ਬਾਜੇਵਾਲਾ ਕੋਲੋਂ 50 ਲੀਟਰ ਲਾਹਣ ਤੇ 06 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਹੋਣ ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਗੁਰਜੀਤ ਸਿੰਘ ਤੇ ਹਰਿੰਦਰ ਸਿੰਘ ਵਾਸੀ ਖੀਵਾ ਖੁਰਦ ਨੂੰ ਦੌਰਾਨੇ ਗਸ਼ਤ ਕਾਬੂ ਕਰਕੇ ਡੋਪ ਟੈਸਟ ਕਰਵਾਉਣ ਅਤੇ ਡੋਪ ਪਾਜ਼ਟਿਵ ਆਉਣ ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।