ਪਾਬੰਦੀਸ਼ੁਦਾ ਗੋਲ਼ੀਆਂ, ਕੈਪਸੂਲ ਤੇ ਭੂੱਕੀ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Wed, 28 Jan 2026 06:48 PM (IST)
Updated Date: Thu, 29 Jan 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆਂ ’ਚ 5 ਮੁਕਦੱਮੇ ਦਰਜ ਕਰਕੇ 8 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾ ਕੋਲੋਂ 90 ਨਸ਼ੀਲੀਆਂ ਗੋਲੀਆਂ, 5 ਕਿੱਲੋ ਭੁੱਕੀ ਚੂਰਾ ਪੋਸਤ, ਸੌ ਗ੍ਰਾਮ ਸੁਲਫਾ, 45 ਸਿਗਨੇਚਰ ਕੈਪਸੂਲ ਦੇ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਸ਼ਰਨਜੀਤ ਸਿੰਘ ਵਾਸੀ ਭੱਠਾ ਬਸਤੀ ਮਾਨਸਾ ਕੋਲੋਂ ਗਸ਼ਤ ਦੌਰਾਨ 45 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਬੀਐੱਨਐੱਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਭੀਖੀ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਗੁਰਮੇਲ ਕੌਰ, ਰਾਣੋ ਕੌਰ ਪਤਨੀ ਮਲਕੀਤ ਸਿੰਘ ਵਾਸੀ ਵਾਰਡ ਨੰਬਰ. 02 ਭੀਖੀ ਕੋਲੋਂ ਗਸ਼ਤ ਦੌਰਾਨ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ। ਥਾਣਾ ਬੋਹਾ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਬੂਟਾ ਸਿੰਘ ਵਾਸੀ ਸਿਰਸੀਵਾਲਾ, ਗੁਰਦੀਪ ਸਿੰਘ ਵਾਸੀ ਟਾਂਡੀਆਂ ਕੋਲੋਂ ਗਸ਼ਤ ਦੌਰਾਨ 05 ਕਿਲੋਗ੍ਰਾਮ ਭੂੱਕੀ ਚੂਰਾ ਪੋਸਤ ਬ੍ਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਰਾਜੂ ਸਿੰਘ ਵਾਸੀ ਖੁਡਾਲ ਕਲਾਂ ਕੋਲੋਂ ਗਸ਼ਤ ਦੌਰਾਨ 100 ਗ੍ਰਾਮ ਸੁਲਫ਼ਾ ਬ੍ਰਾਮਦ ਕਰ ਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਉਮ ਪ੍ਰਕਾਸ਼ ਸਿੰਘ ਵਾਸੀ ਸਧੂਵਾਲਾ, ਰਿਨਭੈ ਸਿੰਘ ਵਾਸੀ ਜਟਾਣਾ ਕਲਾਂ ਕੋਲੋਂ ਗਸ਼ਤ ਦੌਰਾਨ 50 ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ।