ਹੈਰੋਇਨ, ਮੋਟਰਸਾਈਕਲ, ਅਫ਼ੀਮ, ਪਾਬੰਦੀਸ਼ੁਦਾ ਕੈਪਸੂਲ ਤੇ ਲਾਹਣ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Sat, 31 Jan 2026 06:00 PM (IST)
Updated Date: Sun, 01 Feb 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆਂ ਵਿੱਚ 05 ਮੁਕਦੱਮੇ ਦਰਜ ਕਰਕੇ 06 ਵਿਅਕਤੀ ਨੂੰ ਕਾਬੂ ਕਰਕੇੇ ਉਨ੍ਹਾਂ ਕੋਲੋਂ 11 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਇਕਲ, 200 ਗ੍ਰਾਮ ਅਫੀਮ, 45 ਸਿਗਨੇਚਰ ਕੈਪਸੂਲ, 50 ਲੀਟਰ ਲਾਹਣ ਬ੍ਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਸੁਰਜੀਤ ਸਿੰਘ ਵਾਸੀ ਭੱਠਾ ਬਸਤੀ ਮਾਨਸਾ ਕੋਲੋਂ ਦੌਰਾਨੇ ਗਸ਼ਤ 45 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕਦੱਮਾ ਬੀਐੱਨਐੱਸ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਗਗਨਦੀਪ ਸਿੰਘ ਵਾਸੀ ਵਾਰਡ ਨੰਬਰ. 6 ਨੇੜੇ ਸੇਟ ਜੇਵੀਅਰ ਸਕੂਲ ਮਾਨਸਾ ਕੋਲੋਂ ਗਸ਼ਤ ਦੌਰਾਨ 50 ਲੀਟਰ ਲਾਹਣ ਬਰਾਮਦ ਕਰ ਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਰਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸੈਦੇਵਾਲਾ ਪਾਸੋ ਦੌਰਾਨੇ ਗਸਤ ਦਾ ਦੌਰਾਨੇ ਗਸ਼ਤ 200 ਗ੍ਰਾਮ ਅਫੀਮ ਬਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਮਨਪ੍ਰੀਤ ਸਿੰਘ ਵਾਸੀ ਵਾਰਡ-ਨੰਬਰ 7 ਬੁਢਲਾਡਾ ਕੋਲੋਂ ਦੌਰਾਨੇ ਗਸਤ 04 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਨੰ. 17 ਮਿਤੀ 30.01.26 ਅ/ਧ 21 ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। ਥਾਣਾ ਬੋਹਾ ’ਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਜੱਜ ਸਿੰਘ ਪੁੱਤਰ ਗੁਰਸੇਵਕ ਸਿੰਘ, ਗੁਰਪਿਆਰ ਸਿੰਘ ਵਾਸੀ ਧਰਮਪੁਰਾ ਕੋਲੋਂ ਗਸ਼ਤ ਦੌਰਾਨ 7 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਬ੍ਰਾਮਦ ਕਰਕੇ ਮੁਕਦੱਮਾ ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ’ਚ ਲਿਆਦੀ।