ਹੈਰੋਇਨ, ਭੁੱਕੀ ਚੂਰਾ ਪੋਸਤ ਸਣੇ ਕਾਰ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Tue, 13 Jan 2026 06:29 PM (IST)
Updated Date: Wed, 14 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆਂ ਵਿੱਚ 2 ਮੁਕਦੱਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਨੂੰ 6 ਗ੍ਰਾਮ ਹੈਰੋਇਨ, 3 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਰ ਸਵਿਫ਼ਟ ਡਿਜ਼ਾਇਰ ਨੰ. ਪੀ.ਬੀ-11 ਸੀ.ਕੇ 3737 ਬ੍ਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਝੁਨੀਰ ਵਿਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਜਸਪ੍ਰੀਤ ਸਿੰਘ ਉਰਫ਼ ਜੱਸੂ ਵਾਸੀ ਭਲਾਈਕੇ ਕੋਲੋਂ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸ ਤੋਂ ਇਲਾਵਾ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਕਰਨ ਸਿੰਘ ਵਾਸੀ ਸਿਰਸੀਵਾਲਾ ਕੋਲੋਂ ਗਸ਼ਤ ਦੌਰਾਨ 3 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਕਾਰ ਸਵਿਫ਼ਟ ਡਿਜ਼ਾਇਰ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।