ਪੁਲਿਸ ਨੇ ਗੈਂਗਸਟਰਵਾਦ ਖ਼ਿਲਾਫ਼ ਵਰਤੀ ਸਖ਼ਤੀ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ
Publish Date: Wed, 21 Jan 2026 05:52 PM (IST)
Updated Date: Thu, 22 Jan 2026 04:04 AM (IST)
ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ
ਮਾਨਸਾ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਗਸਟਰਵਾਦ/ਸੰਗਠਿਤ ਅਪਰਾਧ ਤੋ ਮੁਕਤ ਕਰਨ ਲਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਸੀਨੀਅਰ ਕਪਤਾਨ ਪੁਲਿਸ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 72 ਘੰਟਿਆਂ ਲਈ 'ਅਪਰੇਸ਼ਨ ਪਰਹਾਰ' ਸ਼ੁਰੂ ਕੀਤਾ ਗਿਆ ਹੈ। ਮਾਨਸਾ ਪੁਲਿਸ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ 'ਅਪਰੇਸ਼ਨ ਪਰਹਾਰ' ਤਹਿਤ 2 ਐੱਸਪੀ, 7 ਡੀਐੱਸਪੀ, 12 ਮੁੱਖ ਅਫ਼ਸਰ, ਇੰਚਾਰਜ ਸੀਆਈਏ ਸਟਾਫ਼ ਮਾਨਸਾ ਸਮੇਤ ਕੁੱਲ 357 ਪੁਲਿਸ ਮੁਲਾਜ਼ਮ ਤਾਇਨਾਤ ਕਰ ਕੇ ਜ਼ਿੰਲ੍ਹੇ ਅੰਦਰ ਗੈਗਸਟਰਾਂ/ਗੈਗਸਟਰਾਂ ਦੇ ਸਹਿਯੋਗੀਆਂ ਅਤੇ ਹੋਰ ਕਰਾਇਮ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੱਤੀ ਕਿ 'ਆਪ੍ਰੇਸ਼ਨ ਪਰਹਾਰ' ਦੌਰਾਨ 20 ਜਨਵਰੀ 2026 ਤੋਂ ਹੁਣ ਤੱਕ ਜ਼ਿਲ੍ਹੇ ਦੇ ਅੰਦਰ ਵੱਖ - ਵੱਖ ਥਾਣਿਆਂ ਵਿੱਚ ਗੈਗਸਟਰਾਂ/ਗੈਗਸਟਰਾਂ ਦੇ ਸਹਿਯੋਗੀਆਂ ਅਤੇ ਹੋਰ ਕਰਾਇਮ ਨੂੰ ਅੰਜਾਮ ਦੇਣ ਵਾਲੇ 65 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਭਾਗੀਰਥ ਸਿੰਘ ਮੀਨਾ, ਆਈਪੀਐੱਸ ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਦੱਸਿਆ ਕਿ ਗੈਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਹ ਕਾਰਵਾਈ ਇਸੇ ਤਰ੍ਹਾਂ ਬਰਕਰਾਰ ਰਹੇਗੀ।