ਮਾਨਸਾ ਪੁਲਿਸ ਵੱਲੋਂ 50 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ
ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਕਾਰਵਾਈ ਕਰਦਿਆਂ 50 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਦੋ ਵੱਖ ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਅਲੱਗ-ਅਲੱਗ ਮਾਮਲੇ ਦਰਜ ਕਰ ਲਏ ਹਨ।
Publish Date: Mon, 06 Jul 2026 04:38 PM (IST)
Updated Date: Mon, 06 Jul 2026 04:39 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਕਾਰਵਾਈ ਕਰਦਿਆਂ 50 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਦੋ ਵੱਖ ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਅਲੱਗ-ਅਲੱਗ ਮਾਮਲੇ ਦਰਜ ਕਰ ਲਏ ਹਨ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਬੂਟਾ ਸਿੰਘ ਵਾਸੀ ਮੋਜੀਆ ਅਤੇ ਹਰਨਾਮ ਸਿੰਘ ਉਰਫ਼ ਕਾਲੀ ਵਾਸੀ ਮੋਜੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੰਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਇਲਾਵਾ ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਐਚਸੀ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਇੰਦਰਜੀਤ ਕੌਰ ਪਤਨੀ ਮੱਖਣ ਸਿੰਘ ਵਾਸੀ ਰਮਦਿੱਤੇਵਾਲਾ ਨੂੰ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਇੰਦਰਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।