ਹੈਰੋਇਨ ਤੇ ਚੋਰੀਸ਼ੁਦਾ ਬਾਈਕ ਸਮੇਤ ਚਾਰ ਕਾਬੂ
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ
Publish Date: Tue, 17 Mar 2026 06:28 PM (IST)
Updated Date: Wed, 18 Mar 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 52 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਤੇ 2850 ਕੈਪਸੂਲ(ਸਿਗਨੇਚਰ) ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਵਿਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਪ੍ਰਿਤਪਾਲ ਸਿੰਘ ਵਾਸੀ ਨੇੜੇ ਚੁਗਲੀ ਘਰ ਵਾਰਡ-16 ’ਚ ਮਾਨਸਾ ਗਸ਼ਤ ਦੌਰਾਨ 15 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 35 ਮਿਤੀ 16.03.26 ਅ/ਧ 21 ਐੱਨਡੀਪੀਐੱਸ ਐਕਟ ਤਹਿਤ ਥਾਣਾ ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ’ਚ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਸੰਦੀਪ ਸਿੰਘ ਉਰਫ ਦੀਪ ਪੁੱਤਰ ਬਲਵਿੰਦਰ ਸਿੰਘ ਵਾਸੀ ਟੋਡਰਪੁਰ ਢਾਣੀ ਗਸ਼ਤ ਦੌਰਾਨ 37 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਬਰਾਮਦ ਕਰਕੇ ਮੁਕੱਦਮਾ ਨੰਬਰ 50 ਮਿਤੀ 16.03.26 ਅ/ਧ 21 ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਕੇ ਤਫਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਸੰਜੂ ਕੁਮਾਰ ਵਾਸੀ ਵਾਰਡ-11 ਬੁਢਲਾਡਾ ਤੇ ਕੇਵਲ ਵਾਸੀ ਵਾਰਡ ਨੰਬਰ. 11 ਬੁਢਲਾਡਾ ਗਸ਼ਤ ਦੌਰਾਨ 2850 ਕੈਪਸੂਲ (ਸਿਗਨੇਚਰ) ਮੁਕੱਦਮਾ ਬੀਐਨਐਸ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ।