ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ
ਮੱਧ ਪੂਰਬ ਦੇ
Publish Date: Mon, 02 Mar 2026 08:14 PM (IST)
Updated Date: Tue, 03 Mar 2026 04:11 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ. ਮਾਨਸਾ : ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਥੇ ਫ਼ਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ, ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਇਨ੍ਹਾਂ ਹੈਲਪਲਾਈਨ ਨੰਬਰਾਂ ‘ਤੇ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ 0172—2260042, 0172—2260043 ਜਾਰੀ ਕਰਨ ਦੇ ਨਾਲ ਨਾਲ ਇੱਕ ਵਟਸਐਪ ਨੰਬਰ 91 94787 79112 ਵੀ ਮੁਹੱਈਆ ਕਰਵਾਇਆ ਗਿਆ ਹੈ ,ਜਿਥੇ ਕੋਈ ਵੀ ਨਾਗਰਿਕ ਮੈਸੇਜ ਭੇਜ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਉਸ ਦਾ ਪਰਿਵਾਰ ਅਰਬ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ ਤੇ ਕਾਲ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਅਪੀਲ ਕਰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ, ਅਰਬ ਦੇਸ਼ਾਂ ਵਿੱਚ ਫਸੇ ਹਨ ਉਹ ਉਨ੍ਹਾਂ ਦੀ ਸੂਚਨਾ ਜ਼ਿਲ੍ਹਾ ਮਾਨਸਾ ਵਿਖੇ 24x7 ਕਾਰਜਸ਼ੀਲ ਹੈਲਪਲਾਈਨ ਨੰਬਰ 01652—232900 ਅਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਉਨ੍ਹਾਂ ਦੇ ਦਫ਼ਤਰ ਦੇ ਸੰਪਰਕ ਨੰਬਰ 01652—229082 ਤੇ ਦੇ ਸਕਦੇ ਹਨ ਅਤੇ ਅਜਿਹਾ ਕੋਈ ਵੀ ਮਾਮਲਾ ਧਿਆਨ ਵਿੱਚ ਆਉਣ ਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਰਦੇ ਹੋਏ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।