- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰ ਅਜੇ ਤੱਕ ਉਸ ਦੀ ਸ਼ਨਾਖਤ (ਪਛਾਣ) ਨਹੀਂ ਹੋ ਸਕੀ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਦੱਈ ਪੰਚ ਦਰਸ਼ਨ ਸਿੰਘ ਦੇ ਬਿਆਨਾਂ ’ਤੇ ਨਾ ਮਾਲੂਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ। ਰਮਦਿੱਤੇਵਾਲਾ ਨੇੜੇ ਇੰਡੀਅਨ ਆਇਲ ਪੰਪ ਇੱਕ ਅਣਪਛਾਤੀ ਔਰਤ ਨੂੰ ਕਿਸੇ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰ ਦਿੱਤੀ ਗਈ। ਇਸ ਨਾਲ ਉਕਤ ਔਰਤ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਸਦਰ ਮਾਨਸਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਿੰਡ ਰਮਦਿੱਤੇਵਾਲਾ ਦੇ ਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਰਾਮਦਿੱਤੇਵਾਲਾ ਵਿਖੇ ਇੰਡੀਅਨ ਆਇਲ ਪੰਪ ਦੇ ਨੇੜੇ ਇੱਕ ਅਣਪਛਾਤੇ ਵਾਹਨ ਨੇ ਇੱਕ ਅਣਪਛਾਤੀ ਔਰਤ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਉਮਰ ਲਗਭਗ 40 ਤੋਂ 45 ਸਾਲ ਦੇ ਕਰੀਬ ਜਾਪਦੀ ਹੈ, ਪਰ ਅਜੇ ਤੱਕ ਉਸ ਦੀ ਸ਼ਨਾਖਤ (ਪਛਾਣ) ਨਹੀਂ ਹੋ ਸਕੀ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਦੱਈ ਪੰਚ ਦਰਸ਼ਨ ਸਿੰਘ ਦੇ ਬਿਆਨਾਂ ’ਤੇ ਨਾ ਮਾਲੂਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।