ਪਿ੍ਰਤਪਾਲ ਸਿੰਘ, ਮਾਨਸਾ : ਟ੍ਰੈਫਿਕ ਐਜੂਕੇਸ਼ਨ ਸੈÎੱਲ ਮਾਨਸਾ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਸੀਨੀਅਰ ਕਪਤਾਨ ਪੁਲਿਸ ਮਾਨਸਾ ਡਾ. ਨਰਿੰਦਰ ਭਾਰਗਵ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਟ੍ਰੈਫਿਕ ਐਜੂਕੇਸ਼ਨ ਸੈÎੱਲ ਮਾਨਸਾ ਦੇ ਇੰਚਾਰਜ ਥਾਣੇਦਾਰ ਸੁਰੇਸ਼ ਕੁਮਾਰ ਸਿੰਘ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਸੜਕ ਦੇ ਹਮੇਸ਼ਾ ਖੱਬੇ ਪਾਸੇ ਚੱਲਣਾ ਚਾਹੀਦਾ ਹੈ। ਆਪਣੇ ਵਹੀਕਲਾਂ ਦੇ ਕਾਗਜ਼ਾਤ ਆਰਸੀ, ਪ੍ਰਦੂਸ਼ਣ ਸਰਟੀਫੀਕੇਟ, ਬੀਮਾ ਤੇ ਡਰਾਈਵਿੰਗ ਲਾਇਸੈਂਸ ਆਦਿ ਮੁਕੰਮਲ ਰੱਖਣੇ ਚਾਹੀਦੇ ਹਨ। ਆਪਣੇ ਵਹੀਕਲਾਂ ਨੂੰ ਹੌਲੀ ਰਫ਼ਤਾਰ ਨਾਲ ਚਲਾਉਣਾ ਚਾਹੀਦਾ ਹੈ। ਵਹੀਕਲ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਪੈਦਲ ਤੁਰਦਿਆਂ ਸੜਕ ਤੋਂ ਹੇਠਾਂ ਚੱਲਣਾ ਚਾਹੀਦਾ ਹੈ। ਨਸ਼ੇ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਚਾਰ ਪਹੀਆ ਵਾਹਨਾਂ 'ਤੇ ਸਫ਼ਰ ਕਰਦੇ ਸਮੇਂ ਸੀਟ ਬੈਲਟ ਜ਼ਰੂਰ ਲਾਉਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨਿਯਮਾਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਥਾਣੇਦਾਰ ਸੁਰੇਸ਼ ਕੁਮਾਰ ਸਿੰਘ ਵੱਲੋਂ ਉਨ੍ਹਾਂ ਦੇ ਸ਼ਿੰਕਿਆਂ ਦਾ ਨਿਵਾਰਣ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਪ੍ਰਰੋ. ਸੁਖਦੇਵ ਸਿੰਘ ਤੇ ਪਿ੍ਰੰਸੀਪਲ ਪਰਮਜੀਤ ਕੌਰ ਨੇ ਸੀਨੀਅਰ ਕਪਤਾਨ ਪੁਲਿਸ ਮਾਨਸਾ ਡਾ. ਨਰਿੰਦਰ ਭਾਰਗਵ ਤੇ ਟ੍ਰੈਫਿਕ ਐਜੂਕੇਸ਼ਨ ਸੈÎੱਲ ਮਾਨਸਾ ਦੇ ਇੰਚਾਰਜ ਥਾਣੇਦਾਰ ਸੁਰੇਸ਼ ਕੁਮਾਰ ਸਿੰਘ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਸੇਧ ਦੇਣ ਲਈ ਅਜਿਹੇ ਪ੍ਰਰੋਗਰਾਮ ਭਵਿੱਖ ਵਿਚ ਵੀ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਵਿਦਿਆਰਥੀਆਂ ਨੂੰ ਆਪਣੇ ਪੱਧਰ 'ਤੇ ਸਮੇਂ-ਸਮੇਂ ਸਿਰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਦੇ ਰਹਿਣਗੇ। ਇਸ ਮੌਕੇ ਵਾਇਸ ਪਿ੍ਰੰਸੀਪਲ ਕਰਮਜੀਤ ਸਿੰਘ, ਅਧਿਆਪਕਾ ਨਿਸ਼ੀ ਰਾਣੀ ਅਤੇ ਸੁਖਵੀਰ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।