ਸਾਇੰਸ ਮੇਲੇ ’ਚ ਮਾਨਸਾ ਦੀਆਂ ਵਿਦਿਆਰਥਣਾਂ ਅੱਵਲ
ਜ਼ਿਲ੍ਹਾ ਸਿੱਖਿਆ ਅਫਸਰ ਨੀਲਮ ਰਾਣੀ
Publish Date: Tue, 17 Feb 2026 05:26 PM (IST)
Updated Date: Wed, 18 Feb 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸੂਬਾ ਪੱਧਰੀ ਸਾਇੰਸ ਮੇਲੇ ਵਿੱਚ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਲੇਲ ਸਿੰਘ ਵਾਲਾ ਦੀਆਂ ਵਿਦਿਆਰਥਣਾ ਨੇ ਮਾਡਲ ਪ੍ਰਦਰਸ਼ਰਨੀ ਮੁਕਾਬਲੇ ਵਿਚ ਹਿੱਸਾ ਲਿਆ ਤੇ ਸੂਬੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਇਹ ਵਿਦਿਆਰਥਣਾਂ ਕੌਮੀ ਪੱਧਰ ’ਤੇ ਹਿੱਸਾ ਲੈਣਗੀਆਂ। ਇੱਥੇ ਜ਼ਿਕਰਯੋਗ ਹੈ ਕਿ ਦਲੇਲ ਸਿੰਘ ਵਾਲਾ ਦੇ ਇਸ ਸਕੂਲ ਦੀ ਅਗਵਾਈ ਲੰਬਾ ਸਮਾਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਕੀਤੀ ਹੈ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ ਨੇ ਸਮੂਹ ਸਟਾਫ਼ ਦੀ ਸ਼ਲਾਘਾ ਕਰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਸਕੂਲ ਇੰਚਾਰਜ ਹਰਪ੍ਰੀਤ ਸਿੰਘ ਤੇ ਗਾਈਡ ਅਧਿਆਪਕ ਸਵੀਨ ਅੱਗਰਵਾਲ ਨੇ ਦੱਸਿਆ ਕਿ ਦਿਸਕਰਨ ਕੌਰ ਜਮਾਤ ਨੌਵੀਂ ਤੇ ਹਰਵਿੰਦਰ ਕੌਰ ਜਮਾਤ ਨੌਵੀਂ ਵੱਲੋਂ ਤਿਆਰ ਕੀਤੇ। ਜੇਤੂ ਮਾਡਲ ਦਾ ਥੀਮ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਸੀ। ਇਹ ਮਾਡਲ ਪੰਜਾਬ ਦੀਆਂ ਤਿੰਨ ਮੁੱਖ ਪਾਣੀ ਦੀਆਂ ਸਮੱਸਿਆਵਾਂ ਦੇ ਹੱਲ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਨੀਵਾਂ ਹੋਣ ਦੀ ਸਮੱਸਿਆ, ਸ਼ਹਿਰਾਂ ਵਿੱਚ ਵੇਸਟ ਵਾਟਰ ਦੀ ਸਮੱਸਿਆ ਨੂੰ, ਪੰਜਾਬ ਦੇ ਕਈ ਖੇਤਰਾਂ ਵਿਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦਰਸਾਉਂਦਾ ਹੈ।