ਮਨਪ੍ਰੀਤ ਕੌਰ ਨੇ ਯੂਪੀਐੱਸਸੀ ’ਚ ਹਾਸਲ ਕੀਤਾ 136ਵਾਂ ਸਥਾਨ
ਮਾਨਸਾ ਹਲਕੇ ਦੇ ਪਿੰਡ ਧਲੇਵਾ
Publish Date: Sat, 07 Mar 2026 07:40 PM (IST)
Updated Date: Sun, 08 Mar 2026 04:15 AM (IST)
ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਮਾਨਸਾ ਹਲਕੇ ਦੇ ਪਿੰਡ ਧਲੇਵਾ ਦੀ ਹੋਣਹਾਰ ਧੀ ਮਨਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਧਲੇਵਾਂ ਨੇ ਯੂਪੀਐਸਸੀ ਪ੍ਰੀਖਿਆ ਵਿੱਚ 136ਵਾਂ ਸਥਾਨ ਪ੍ਰਾਪਤ ਕਰਕੇ ਪਿੰਡ, ਇਲਾਕੇ ਅਤੇ ਸਾਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਮਨਪ੍ਰੀਤ ਕੌਰ ਦੀ ਇਸ ਵੱਡੀ ਕਾਮਯਾਬੀ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਨਪ੍ਰੀਤ ਕੌਰ ਦੀ ਚੋਣ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਲਈ ਹੋਈ ਹੈ, ਜੋ ਕਿ ਹਰ ਵਿਦਿਆਰਥੀ ਦਾ ਸੁਪਨਾ ਹੁੰਦਾ ਹੈ। ਉਸਦੀ ਇਸ ਪ੍ਰਾਪਤੀ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਪੂਰ੍ਹੇ ਪਿੰਡ ਧਲੇਵਾਂ ਅਤੇ ਮਾਨਸਾ ਜ਼ਿਲ੍ਹੇ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਮਨਪ੍ਰੀਤ ਕੌਰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਇਹ ਕਾਮਯਾਬੀ ਹੋਰ ਧੀਆਂ ਲਈ ਵੀ ਪ੍ਰੇਰਣਾ ਬਣੇਗੀ ਅਤੇ ਉਹਨਾਂ ਨੂੰ ਵੀ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਨੇ ਮਨਪ੍ਰੀਤ ਕੌਰ ਨੂੰ ਇੱਕ ਆਈਏਐੱਸ ਅਧਿਕਾਰੀ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਦਿਲੋਂ ਮੁਬਾਰਕਬਾਦ ਦਿੰਦਿਆਂ ਉਸਦੇ ਉਜਵਲ ਭਵਿੱਖ ਤੇ ਕਾਮਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਯੂਥ ਅਕਾਲੀ ਆਗੂ ਹਰਵਿੰਦਰ ਸਿੰਘ ਧਲੇਵਾਂ ਸਾਬਕਾ ਸਰਪੰਚ ਬਲਰਾਜ ਸਿੰਘ ਧਲੇਵਾਂ ਡਾ. ਗੁਰਲਾਭ ਸਿੰਘ ਧਲੇਵਾਂ ਨੇ ਪਰਿਵਾਰ ਨੂੰ ਵਧਾਈ ਦਿੱਤੀ।