ਸੁਰਿੰਦਰ ਲਾਲੀ, ਮਾਨਸਾ : ਸਥਾਨਕ ਸ਼ਹਿਰ ਦੇ ਵਾਰਡ ਨੰਬਰ 18 ਮਿਉਂਸੀਪਲ ਪਾਰਕ ਦੇ ਨਜ਼ਦੀਕ ਸੋਨੀਆ (25) ਪਤਨੀ ਦੀਪਕ ਕੁਮਾਰ ਪੁੱਤਰ ਭਰਪੂਰ ਸਿੰਘ ਬੀਤੇ ਦਿਨੀਂ ਦੇਰ ਸ਼ਾਮ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਹੈ। ਮਿ੍ਤਕ ਦੇਹ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਲਿਆਂਦਾ ਗਿਆ ਜਿੱਥੇ ਪੋਸਟਮਾਰਟਮ ਤੋਂ ਬਾਅਦ ਮਿ੍ਤਕ ਦੇਹ ਪਰਿਵਾਰਿਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ। ਜਿਸ ਦਾ ਸ਼ਹਿਰ ਦੇ ਰਾਮ ਬਾਗ਼ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸੋਨੀਆ ਪਤਨੀ ਦੀਪਕ ਕੁਮਾਰ ਦਾ ਕਰੀਬ 2 ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਨੇ ਬੀਤੇ ਦਿਨੀਂ ਘਰ ਵਿਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਮੌਤ ਦੇ ਕਾਰਨਾਂ ਦਾ ਪਤਾ ਕਰਨ ਵਿੱਚ ਜੁੱਟੀ ਹੋਈ ਹੈ। ਘਟਨਾ ਨੂੰ ਲੈ ਕੇ ਮੁਹੱਲਾ ਵਾਸੀਆਂ ਵਿਚ ਦੁੱਖ ਦੀ ਲਹਿਰ ਹੈ। ਇਸ ਸਬੰਧੀ ਥਾਣਾ ਸਿਟੀ-1 ਦੇ ਮੁੱਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਅਗਲੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਰੇਗੀ।