- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀਪੀਐਫ਼ ਕਰਮਚਾਰੀ ਯੂਨੀਅਨ ਅਤੇ ਟਰੇਡ ਯੂਨੀਅਨ ਸੈਂਟਰਾਂ ਵੱਲੋਂ 8 ਮਾਰਚ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖਤਾ ਕਦਮ ਨਹੀਂ ਪੁੱਟਿਆ, ਸਗੋਂ ਐੱਨਪੀਐੱਸ ਦੇ ਅੰਡਰ ਮੁਲਾਜ਼ਮਾਂ ਅਤੇ ਖਜ਼ਾਨੇ ਕਰੋੜਾਂ, ਅਰਬਾਂ ਰੁਪਏ ਕਾਰਪੋਰੇਟਾਂ ਨੂੰ ਸ਼ੇਅਰ ਮਾਰਕੀਟ ‘ਚ ਲਗਾਉਣ ਲਈ ਦਿੱਤਾ ਜਾ ਰਿਹਾ ਹੈ। ਮੁਲਾਜ਼ਮ ਪੰਜ ਪੰਜ ਹਜ਼ਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਸੇਵਾਮੁਕਤ ਹੋ ਰਹੇ ਹਨ।
ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਖੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਨਿਰ੍ਹਾ ਝੂਠ ਸਾਬਤ ਹੋਇਆ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਤਕਰੀਬਨ 2 ਲੱਖ ਮੁਲਾਜ਼ਮ ਐੱਨਪੀਐੱਸ ਦੇ ਅੰਡਰ ਹਨ, ਜੋ 8 ਮਾਰਚ ਨੂੰ ਵੱਡੀ ਗਿਣਤੀ ਵਿੱਚ ਮੋਹਾਲੀ ਵਿਖੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਵਧਣਗੇ। ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ,ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਹ ਜੀ ਪੀ ਐਫ਼ ਖਾਤੇ ਖੋਲ੍ਹੇ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਹਨਾਂ ਤੋਂ ਚੰਗੀ ਤਰਾਂ ਵਾਕਿਫ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਵਿੱਖੀ ਚੋਣਾਂ ’ਚ ‘ਆਪ’ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਅਮਰੀਕ ਬੋਹਾ, ਰਾਜ ਸਿੰਘ, ਗੁਰਦੀਪ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ, ਆਦਿ ਅਧਿਆਪਕ ਆਗੂ ਹਾਜ਼ਰ ਸਨ।