ਵਿਆਹ ਦੇ ਝਾਂਸੇ ’ਚ ਵਰਗਲਾਈ ਨਾਬਾਲਿਗਾ, ਕੇਸ ਦਰਜ
ਵਿਆਹ ਦਾ ਝਾਂਸਾ ਦੇ ਲੜਕੀ
Publish Date: Tue, 24 Mar 2026 07:57 PM (IST)
Updated Date: Wed, 25 Mar 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਥਾਣਾ ਸਿਟੀ 2 ਮਾਨਸਾ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮਾਨਸਾ ਦੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਧੀ ਦੀ ਉਮਰ 17 ਸਾਲ 10 ਮਹੀਨੇ 22 ਦਿਨ ਹੈ। 19 ਮਾਰਚ 2026 ਨੂੰ ਵਿਆਹ ਦਾ ਝਾਂਸਾ ਦੇ ਕੇ ਦਿਲਪ੍ਰੀਤ ਸਿੰਘ ਵਾਸੀ ਵਾਰਡ-16 ਮਾਨਸਾ ਵਰਗਲਾ ਫੁਸਲਾ ਕੇ ਲੈ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਦਿਲਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।