ਕੁੜੀ ਨੂੰ ਵਰਗਲਾਉਣ ਦੇ ਦੋਸ਼ ’ਚ ਕੇਸ ਦਰਜ
ਵਿਆਹ ਦਾ ਝਾਂਸਾ
Publish Date: Sun, 25 Jan 2026 07:22 PM (IST)
Updated Date: Mon, 26 Jan 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ’ਚ ਥਾਣਾ ਸਿਟੀ 1 ਮਾਨਸਾ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਇੱਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦੀ ਧੀ 17 ਸਾਲ 8 ਮਹੀਨੇ ਦੀ ਹੈ ਨੂੰ 16 ਜਨਵਰੀ 2026 ਨੂੰ ਉਕਤ ਦੋਸ਼ੀ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਧਰੇ ਲੈ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ੁਭਦੀਪ ਸਿੰਘ ਵਾਸੀ ਵਾਰਡ-14 ਭੱਠਾ ਬਸਤੀ ਮਾਨਸਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।