ਵੱਧ ਰਹੀਆਂ ਕੀਮਤਾਂ ਖਿਲਾਫ਼ ਕਾਂਗਰਸ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਤੇ ਮੋਦੀ ਦਾ ਪੁਤਲਾ ਫੂਕਿਆ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ
Publish Date: Sat, 29 Aug 2026 04:01 PM (IST)
Updated Date: Sat, 29 Aug 2026 04:04 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਚ ਵੱਧ ਰਹੀ ਮਹਿੰਗਾਈ ਖਿਲਾਫ਼ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਬਲਾਕ ਪ੍ਰਧਾਨ ਝੁਨੀਰ ਅਮਨਗੁਰਵੀਰ ਸਿੰਘ ਲਾਡੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤੇ ਸੂਬਾ ਪ੍ਰਧਾਨ ਰਾਜਾ ਵਡਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਿਨੋ-ਦਿਨ ਵੱਧ ਰਹੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਖਿਲਾਫ਼ ਕੁੜੀਆਂ ਵਾਲੇ ਸਕੂਲ ਤੋਂ ਲੈ ਕੇ ਬੱਸ ਅੱਡਾ ਝੁਨੀਰ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਤੇ ਸੂਬੇ ਦੀ ਆਪ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਕਰਨ ਵਾਲਿਆਂ ਨੇ ਆਪਣੇ ਹੱਥਾਂ ਚ ਜਿੱਥੇ ਕੀਮਤਾਂ ਘੱਟ ਕਰਨ ਵਾਲੇ ਲਿਖੇ ਹੋਏ ਮਾਟੋ ਫੜ੍ਹੇ ਹੋਏ ਸਨ, ਉੱਥੇ ਹੀ ਖੰਡ ਤੇ ਪਿਆਜ਼ ਵੀ ਹੱਥਾਂ ਚ ਫੜ੍ਹੇ ਹੋਏ ਸਨ। ਜ਼ਿਲ੍ਹਾ ਪ੍ਰਧਾਨ ਸਿੰਗਲਾ ਤੇ ਬਲਾਕ ਪ੍ਰਧਾਨ ਲਾਡੀ ਅਤੇ ਸੀਨੀਅਰ ਆਗੂ ਜੀਵਨ ਦਾਸ ਬਾਵਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਕਾਲ ਦੌਰਾਨ ਕੀਮਤਾਂ ਚ ਜੋ ਵਾਧਾ ਹੋਇਆ ਹੈ। ਉਨ੍ਹਾਂ ਵਾਧਾ ਪਿਛਲੇ 60 ਸਾਲਾਂ ਚ ਨਹੀਂ ਹੋਇਆ। ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਦਾ ਹੀ ਪੱਖ ਪੂਰਦੀ ਹੈ। ਅੱਜ ਦੇਸ਼ ਦਾ ਆਮ ਨਾਗਰਿਕ ਨੂੰ ਦੋ ਵਕਤ ਦੀ ਰੋਟੀ ਦੇ ਲ਼ਾਲੇ ਪਏ ਹੋਏ ਹਨ। ਮੋਦੀ ਸਰਕਾਰ ਨੇ ਆਮ ਲੋਕਾਂ ਦੇ ਨੱਕ ਚ ਦਮ ਲਿਆ ਰੱਖਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਨਾਗਰਿਕ ਭਾਜਪਾ ਦੀਆਂ ਨੀਤੀਆਂ ਤੋਂ ਤੰਗ ਹੈ ਤੇ ਭਾਜਪਾ ਨੂੰ ਸੱਤਾ ਤੋਂ ਪਾਸੇ ਕਰਨਾ ਚਹੰਦਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੈਟਰੋਲ-ਡੀਜ਼ਲ ਦੇ ਨਾਲ-ਨਾਲ ਰੋਜ਼ਾਨਾ ਵਰਤੋਂ ਚ ਆਉਣ ਵਾਲੀਆਂ ਜਰੂਰੀ ਵਸਤਾਂ ਦੀਆਂ ਕੀਮਤਾਂ ਤੁਰੰਤ ਘੱਟ ਕੀਤੀਆਂ ਜਾਣ। ਇਸ ਮੌਕੇ ਅਮਰੀਕ ਸਿੰਘ ਢਿੱਲੋਂ, ਬਲਾਕ ਪ੍ਰਧਾਨ ਜਗਸੀਰ ਸਿੰਘ ਆਲੀਕੇ, ਹਰਪ੍ਰੀਤ ਸਿੰਘ ਨੰਦਗੜ੍ਹ, ਦਰਸ਼ਨ ਸਿੰਘ ਖਾਰਾ ਬਲਾਕ ਪ੍ਰਧਾਨ ਮਾਨਸਾ, ਸਵੀਟੀ ਚਾਹਲ ਬੁਢਲਾਡਾ, ਚਰਨਜੀਤ ਸਿੰਘ ਸਿੱਧੂ, ਸਿਮਰਜੀਤ ਸੰਧੂ, ਹਰਦੇਵ ਸਿੰਘ ਵੀਰੇਵਾਲਾ, ਆਤਮਾ ਸਿੰਘ ਭੰਮੇ, ਬਲਰਾਜ ਸਿੰਘ, ਜਸਪ੍ਰੀਤ ਸਿੰਘ, ਧਰਮ ਪੰਨੂੰ, ਸੰਧੂਰਾ ਸਿੰਘ ਝੁਨੀਰ, ਕਮਲਦੀਪ ਸਿੰਘ ਆਦਿ ਹਾਜ਼ਰ ਸਨ।