ਮਾ. ਵਰਿੰਦਰ ਸੋਨੀ ਨੇ ਮੁੜ ਸੰਭਾਲਿਆ ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਦਾ ਅਹੁਦਾ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ
Publish Date: Fri, 28 Aug 2026 05:32 PM (IST)
Updated Date: Fri, 28 Aug 2026 05:34 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ, ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਮਾ. ਵਰਿੰਦਰ ਸੋਨੀ ਨੇ ਅੱਜ ਦੁਆਰਾ ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ। ਇਸ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਸਮੇਤ ਸੈਂਕੜੇ ਸਮਰਥਕ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਮਾ. ਵਰਿੰਦਰ ਸੋਨੀ ਨੂੰ ਮੁੜ ਚੇਅਰਮੈਨ ਦਾ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ। ਸਮਾਰੋਹ ਦੌਰਾਨ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾ. ਵਰਿੰਦਰ ਸੋਨੀ ਇੱਕ ਟਕਸਾਲੀ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਲਗਾਤਾਰ ਮਿਹਨਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵਰਿੰਦਰ ਸੋਨੀ ਨੇ ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਮਾਰਕਿਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਹੋਰ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਰਮੇਸ਼ ਖਿਆਲਾ, ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਭੂਸ਼ਣ ਕੁਮਾਰ ਮੱਤੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਕਾਰਜ ਸਾਧਕ ਅਫਸਰ ਕੁਲਦੀਪ ਸਿੰਘ ਧਾਲੀਵਾਲ, ਸੁਖਦੇਵ ਸਿੰਘ ਫਰਵਾਹੀ, ਰਛਪਾਲ ਸਿੰਘ ਭੁੱਲਰ, ਹਰਬੰਸ ਲਾਲ ਬਾਂਸਲ, ਕੌਂਸਲਰ ਪ੍ਰੇਮ ਕੁਮਾਰ ਗਰਗ, ਡਾ. ਮਨਪ੍ਰੀਤ ਸਿੱਧੂ, ਮੋਨੂੰ ਸਿੰਗਲਾ, ਇੰਦਰਜੀਤ ਸਿੰਘ ਉੱਭਾ, ਸੁਰੇਸ਼ ਸਮਾਓਂ, ਮੋਨੂੰ ਸਿੰਗਲਾ, ਸਤਪਾਲ ਮੱਤੀ, ਪ੍ਰਸ਼ੋਤਮ ਮੱਤੀ, ਤਜਿੰਦਰਪਾਲ ਜਿੰਦਲ, ਡਾ. ਗਗਨਦੀਪ ਪਰਾਸ਼ਰ, ਸੁਰੇਸ਼ ਕੁਮਾਰ ਸਿੰਗਲਾ, ਸੋਨੀ ਕੰਪਿਊਟਰ, ਰਾਜ ਕੁਮਾਰ ਸਿੰਗਲਾ, ਦੀਪਕ ਸ਼ੰਟੁ, ਰਾਜੇਸ਼ ਅਨੇਜਾ, ਰਤਨ ਲਾਲ ਜਿੰਦਲ, ਸੁਸ਼ੀਲ ਜੈਨ ਵੀ ਹਾਜ਼ਰ ਸਨ।