ਪੱਤਰ ਪ੍ਰਰੇਰਕ, ਮਾਨਸਾ :

ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਗੁਰਦੁਆਰਾ ਸਿੰਘ ਸਭਾ ਮੇਨ ਬਜਾਰ ਵਿਖੇ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹਜੂਰੀ ਰਾਗੀ ਭਾਈ ਰਾਜਵਿੰਦਰ ਸਿੰਘ ਨੇ ਇਲਾਹੀ ਬਾਣੀ ਦਾ ਮਹਾਨ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਤਰਲੋਚਨ ਸਿੰਘ, ਹੈੱਡ ਗ੍ੰਥੀ ਭਾਈ ਟੇਕ ਸਿੰਘ, ਮੇਹਰ ਸਿੰਘ ਅਕਲੀਆ ਨੇ ਗੁਰੂ ਸਾਹਿਬਾਨਾਂ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਅਤੇ ਮਾਲਵੇ ਦੇ ਮਸ਼ਹੂਰ ਢਾਡੀ ਤਰਸੇਮ ਸਿੰਘ ਖੇਤਲਾ ਨੇ ਜੋਸ਼ੀਲੀਆਂ ਬਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ ਮਾਨਸਾ ਅਤੇ ਮੈਂਬਰ ਬਲਵੀਰ ਸਿੰਘ ਅੋਲਖ ਨੇ ਆਈਆਂ ਹੋਈਆਂ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਜਸਵੀਰ ਸਿੰਘ ਖਾਲਸਾ, ਭਾਈ ਬੀਰਬਲ ਸਿੰਘ ਖਾਲਸਾ, ਭਾਈ ਭੁਪਿੰਦਰ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਉਜਗਾਰ ਸਿੰਘ, ਡਾ: ਤਰਲੋਚਨ ਸਿੰਘ ਨਰੂਲਾ, ਮੇਜਰ ਸਿੰਘ ਐੱਸ.ਓ, ਗੁਰਪ੍ਰਰੀਤ ਸਿੰਘ ਗੋਗਾ, ਇੰਦਰਜੀਤ ਸਿੰਘ ਮੁਨਸ਼ੀ ਆਦਿ ਨੇ ਆਏ ਹੋਏ ਜਥਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੋਂ ਇਲਾਵਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।