ਐੱਮਬੀ ਇੰਟਰਨੈਸ਼ਨਲ ਸਕੂਲ ਰੱਲਾ ਦੀ ਗੱਤਕਾ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ ਐੱਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਦੇ ਵਿਦਿਆਰਥੀਆਂ
Publish Date: Wed, 07 Oct 2026 05:12 PM (IST)
Updated Date: Wed, 07 Oct 2026 05:14 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਐੱਮਬੀ ਇੰਟਰਨੈਸ਼ਨਲ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ ਜ਼ੋਨ, ਜ਼ਿਲ੍ਹਾ ਤੇ ਨੈਸ਼ਨਲ ਪੱਧਰ ’ਤੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿੱਚ ਐੱਮਬੀ ਇੰਟਰਨੈਸ਼ਨਲ ਸਕੂਲ ਰੱਲਾ ਦੇ ਅੰਡਰ-14 ਲੜਕਿਆਂ ਦੀ ਟੀਮ ਨੇ ਸ਼ਸਤਰ ਪ੍ਰਦਰਸ਼ਨ ਵਿਚ ਗੋਲਡ ਮੈਡਲ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅਨੁਰੀਤ ਕੌਰ ਨੇ ਅੰਡਰ-14 ਵਿਅਕਤੀਗਤ ਸ਼ਸਤਰ ਪ੍ਰਦਰਸ਼ਨ ਵਿਚ ਸਿਲਵਰ ਮੈਡਲ, ਵਿਸਮਾਦ ਕੌਰ ਨੇ ਫ਼ਰੀ ਸੋਟੀ ਮੁਕਾਬਲੇ ਵਿਚ ਸਿਲਵਰ ਮੈਡਲ , ਜਦਕਿ ਕੋਮਲਪ੍ਰੀਤ ਕੌਰ ਅਤੇ ਟੀਆ ਸ਼ਰਮਾ ਨੇ ਆਪੋ-ਆਪਣੇ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਸਾਰੇ ਵਿਦਿਆਰਥੀਆਂ ਦੀ ਅਗਲੇ ਪੱਧਰ ਦੇ ਸਟੇਟ ਮੁਕਾਬਲਿਆਂ ਲਈ ਚੋਣ ਵੀ ਹੋ ਚੁੱਕੀ ਹੈ। ਇਨ੍ਹਾਂ ਮੁਕਾਬਲਿਆਂ ਲਈ ਕਨਵੀਨਰ ਅਵਤਾਰ ਸਿੰਘ ਤੇ ਹਰਵਿੰਦਰ ਸਿੰਘ, ਅਤੇ ਮਾਨਸਾ ਦੇ ਗੱਤਕਾ ਕੋਚ ਗੁਰਪ੍ਰੀਤ ਸਿੰਘ ਲੋਹਾ ਖੇੜਾ ਨੇ ਵਿਦਿਆਰਥੀਆਂ ਦੀ ਤਿਆਰੀ ਤੇ ਅਗਵਾਈ ਵਿਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਪ੍ਰਿੰਸੀਪਲ ਸਵਿਤਾ ਕਾਠ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ, ਕੋਚਾਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।