ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ ਕੀਤੀ ਜਾਵੇ ਰਜਿਸਟਰੇਸ਼ਨ : ਸਿਵਲ ਸਰਜਨ ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ
Publish Date: Wed, 29 Jul 2026 05:12 PM (IST)
Updated Date: Thu, 30 Jul 2026 04:01 AM (IST)
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਐੱਮਡੀਆਰ ਦੀ ਰੀਵਿਊ ਮੀਟਿੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਐਮਡੀਆਰ ਦੀ ਇੱਕ ਰੀਵਿਊ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਬਲਜੀਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ.ਗੁਰਮੇਲ ਸਿੰਘ, ਆਈਐਮਏ ਦੇ ਸੈਕ੍ਰੇਟਰੀ ਡਾ. ਸ਼ੇਰਜੰਗ ਸਿੰਘ ਸਿੱਧੂ, ਡਾ.ਰਸ਼ਮੀ, ਡਾ.ਨਵਜੋਤ ਕੌਰ ਸਰਾਂ ਗਾਇਨਾਕੋਲੋਜਿਸਟ, ਡਾ ਸਾਇਨਾ ਬੀ ਟੀਮ ਓ, ਡਾ.ਓਸੀਨ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ ਵਰੁਣ ਮਿੱਤਲ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਬੰਧਿਤ ਐੱਲ,ਐਚ ਵੀ, ਏ.ਐਨ.ਐਮ., ਆਸ਼ਾ ਵਰਕਰ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਨੇ ਭਾਗ ਲਿਆ। ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਅੱਜ 2.( ਮੈਟਰਨਲ ਮੌਤਾਂ ) ਦਾ ਰੀਵਿਊ ਕੀਤਾ ਗਿਆ, ਜਿਸ ਵਿੱਚੋਂ ਇਕ ਮਾਨਸਾ ਇੱਕ ਸਰਦੂਲਗੜ੍ਹ ਬਲਾਕ ਦੀ ਮਟਰਨਲ ਮੌਤ ਦਾ ਰੀਵਿਊ ਕੀਤਾ ਗਿਆ, ਇਸ ਮੀਟਿੰਗ ਦੌਰਾਨ ਕਮੇਟੀ ਵੱਲੋਂ ਸਮੂਹ ਭਾਗ ਲੈਣ ਆਏ ਅਧਿਕਾਰੀਆਂ ਕਰਮਚਾਰੀਆਂ ਨੂੰ ਸੁਝਾਅ ਦਿੱਤੇ ਗਏ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਹਰ ਗਰਭਵਤੀ ਔਰਤ ਦੀਆਂ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ। ਲੋੜ ਪੈਣ ਤੇ ਸਮੇਂ ਸਮੇਂ ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਹਨਾਂ ਦੀ ਕੌਂਸਲਿੰਗ ਕੀਤੀ ਜਾਵੇ, ਤਾਂ ਕਿ ਨੋਰਮਲ ਪ੍ਰੈਗਨੈਂਸੀ ਤੇ ਹਾਈਰਿਸਟ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋਂ ਰਿਕਾਰਡ ਰੱਖਿਆ ਜਾਵੇ। ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਿਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਸਮੇਂ ਸਮੇਂ ਸਿਰ ਜਾਣੂੰ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ ਨੂੰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਐਜੂਕੇਟ ਕਰਕੇ ਉਸ ਦੀ ਡਿਲਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਊਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਸ਼ਰਨਜੀਤ ਕੌਰ, ਐਲ ਐਚ ਵੀ ਸੂਖਸ਼ਮ ਲਤਾ, ਏਐਨਐਮ ਮਲਕੀਤ ਕੌਰ,ਰੂਬਲਜੀਤ ਕੌਰ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।