ਆਗੂਆਂ ਦੀ ਗ੍ਰਿਫ਼ਤਾਰੀ ਤੇ ਪੁਲਿਸ ਵਧੀਕੀਆਂ ਨਿੰਦਣਯੋਗ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ
Publish Date: Sat, 07 Feb 2026 08:07 PM (IST)
Updated Date: Sun, 08 Feb 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ 295 ਜ਼ਿਲ੍ਹਾ ਮਾਨਸਾ ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹਾ ਕਮੇਟੀ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ, ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਸਹਾਇਕ ਵਿੱਤ ਸਕੱਤਰ ਤਾਰਾ ਚੰਦ ਭਾਵਾ, ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ, ਸਕੱਤਰ ਸਿਮਰਜੀਤ ਸਿੰਘ ਗਗੋਵਾਲ, ਕੈਸ਼ੀਅਰ ਅਮਰੀਕ ਸਿੰਘ ਮਾਖਾ, ਸੀਨੀਅਰ ਵਾਇਸ ਪ੍ਰਧਾਨ ਸਿਸਨ ਗੋਇਲ, ਸਹਾਇਕ ਕੈਸ਼ੀਅਰ ਅਸ਼ੋਕ ਕੁਮਾਰ ਗਾਮੀਵਾਲਾ, ਸਹਾਇਕ ਸਕੱਤਰ ਹਰਬੰਸ ਸਿੰਘ ਦਿਆਲਪੁਰਾ ਆਦਿ ਆਗੂਆਂ ਨੇ ਇਸ ਦੀ ਨਿਖੇਧੀ ਕੀਤੀ। ਕਿਸਾਨਾਂ ਦੀ ਜੱਥੇਬੰਦੀ ਬੀਕੇਯੂ ਉਗਰਾਹਾਂ ਵੱਲੋਂ ਦੋ ਕਿਸਾਨਾਂ ਦੀ ਰਿਹਾਈ ਅਤੇ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਆਗੂਆਂ ਨੂੰ ਪੁਲਿਸ ਵੱਲੋਂ ਘਰਾਂ ਵਿੱਚ ਕੀਤੀ ਨਜ਼ਰਬੰਦੀ, ਅੱਥਰੂ ਗੈਸ, ਗ੍ਰਿਫ਼ਤਾਰੀਆਂ ਤੇ ਲਾਠੀਚਾਰਜ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਿੰਦੀ ਅਤੇ ਦੂਸਰੇ ਪਾਸੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਕਿਸਾਨਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕਰਕੇ ਗ੍ਰਿਫ਼ਤਾਰ ਕਰ ਰਹੀ ਹੈ। ਵੱਡੀ ਗਿਣਤੀ ਵਿੱਚ ਕੀਤੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗ੍ਰਿਫ਼ਤਾਰ ਕਿਸਾਨਾਂ ਨੂੰ ਬਿਨ੍ਹਾਂ ਸ਼ਰਤ ਤੁਰੰਤ ਰਿਹਾਅ ਕਰਨ ਦੀ ਪੁਰਜ਼ੋਰ ਮੰਗ ਕੀਤੀ। ਬਲਾਕ ਝੁਨੀਰ ਦੇ ਪ੍ਰਧਾਨ ਅੰਗਰੇਜ਼ ਸਿੰਘ, ਬੁਢਲਾਡਾ ਦੇ ਗੁਰਜੀਤ ਸਿੰਘ ਬਰ੍ਹੇ, ਬਰੇਟਾ ਦੇ ਪ੍ਰੇਮ ਸਿੰਘ ਕਿਸ਼ਨਗੜ੍ਹ, ਮਾਨਸਾ ਦੇ ਗੁਰਪ੍ਰੀਤ ਸਿੰਘ ਭੈਣੀਬਾਘਾ, ਬੋਹਾ ਦੇ ਸੁਖਪਾਲ ਸਿੰਘ ਹਾਕਮ ਵਾਲਾ, ਜੋਗਾ ਦੇ ਗੁਰਵਿੰਦਰ ਸਿੰਘ, ਭੀਖੀ ਦੇ ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਸਰਦੂਲਗੜ੍ਹ ਦੇ ਦੀਪਕ ਬਜਾਜ ਆਦਿ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।