ਕੁਸ਼ਟ ਆਸ਼ਰਮ ’ਚ ਵੰਡੀਆ ਦਵਾਈਆਂ ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ
Publish Date: Fri, 02 Oct 2026 07:17 PM (IST)
Updated Date: Fri, 02 Oct 2026 07:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਡਾ. ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਡਾ. ਨਿਸ਼ਾਂਤ ਨੋਡਲ ਅਫ਼ਸਰ ਨੈਸ਼ਨਲ ਲੈਪਰੋਸੀ ਪ੍ਰੋਗਰਾਮ ਦੀ ਯੋਗ ਅਗਵਾਈ ਵਿੱਚ ਗਾਂਧੀ ਜਯੰਤੀ 2 ਅਕਤੂਬਰ ਨੂੰ ‘ਇਸ ਗਾਂਧੀ ਜੈਯੰਤੀ ਸਾਡਾ ਸੰਕਲਪ ਕੋਹੜ੍ਹ ਰੋਗ ਮੁਕਤ ਹੋਵੇ ਸਾਡਾ ਭਾਰਤ’ ਤਹਿਤ ਕੁਸ਼ਟ ਆਸ਼ਰਮ ਮਾਨਸਾ ਵਿਖੇ ਦਵਾਈਆਂ ਅਤੇ ਫਲ ਵੰਡ ਕੇ ਮਹਾਤਮਾ ਗਾਂਧੀ ਦੇ ਸੁਪਨੇ ਨੂੰ ਸਕਾਰ ਕਰਨ ਵਿੱਚ ਯੋਗਦਾਨ ਪਾਇਆ। ਇਸ ਮੌਕੇ ਬੋਲਦਿਆਂ ਡਾ਼ ਨਿਸ਼ਾਂਤ ਨੇ ਕਿਹਾ ਕਿ ਕੁਸ਼ਟ ਰੋਗ ਮਾਈਕੋਬੈਕਟੇਰੀਅਨ ਲੈਪਰੇ ਨਾਮ ਦੇ ਬੈਕਟੀਰੀਆ ਕਾਰਨ ਹੁੰਦਾ ਹੈ ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਚਮੜੀ ਤੇ ਤਾਂਬੇ ਰੰਗੇ ਸੁੰਨ ਧੱਬੇ ਜਿਨ੍ਹਾਂ ਤੇ ਠੰਢਾ ਅਤੇ ਗਰਮ ਨਾ ਲੱਗਦਾ ਹੋਵੇ ਆਦਿ ਨਿਸ਼ਾਨੀਆਂ ਹੋਣ ਤੇ ਉਸਨੂੰ ਜਲਦੀ ਤੋਂ ਜਲਦੀ ਨੇੜਲੇ ਸਿਹਤ ਕੇਂਦਰ ਵਿੱਚ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਸਰਕਾਰੀ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਜੇਕਰ ਕੁਸ਼ਟ ਰੋਗ ਦੇ ਲੱਛਣਾਂ ਵਾਲਾ ਕੋਈ ਵੀ ਵਿਅਕਤੀ ਆਪਣੇ ਆਲੇ ਦੁਆਲੇ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਣ ਲਈ ਪ੍ਰੇਰਿਤ ਕਰੀਏ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੁਸ਼ਟ ਰੋਗੀਆਂ ਨਾਲ ਭੇਦਭਾਵ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਦੀ ਮਦਦ ਕਰਨੀ ਸਾਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਕਿਹਾ ਕਿ ਲੈਪਰੌਸੀ ਇਰੈਡੀਕੇਸ਼ਨ ਪ੍ਰੋਗਰਾਮ ਦੇ ਤਹਿਤ ਸਮੇਂ ਸਮੇਂ ਤੇ ਲੈਪਰੋਸੀ ਹੋਮ ਵਿੱਚ ਰਹਿ ਰਹੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ।