ਜ਼ੀਰੋ ਬਰਨਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ ਵੱਲੋਂ ਹਾਟ ਸਪਾਟ ਪਿੰਡਾਂ ਦੇ ਨੋਡਲ ਅਤੇ ਕਲਸਟਰ ਅਫਸਰਾਂ ਨਾਲ ਮੀਟਿੰਗ ਮਾਨਸਾ ਜ਼ਿਲ੍ਹੇ ਵਿੱਚ ਪਰਾਲੀ ਅਤੇ ਫ਼ਸਲੀ
Publish Date: Sat, 24 Oct 2026 04:52 PM (IST)
Updated Date: Sat, 24 Oct 2026 04:55 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਨਸਾ ਜ਼ਿਲ੍ਹੇ ਵਿਚ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਅਤੇ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਪਿਛਲੇ ਸਾਲਾਂ ਦੇ ਹਾਟ ਸਪਾਟ ਪਿੰਡਾਂ ਲਈ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ, ਕਲਸਟਰ ਅਫਸਰਾਂ ਅਤੇ ਕਲਸਟਰ ਇੰਚਾਰਜਾਂ ਨਾਲ ਮੀਟਿੰਗ ਕੀਤੀ। ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵੱਲੋਂ ਜ਼ਿਲ੍ਹੇ ਦੇ ਹਾਟ ਸਪਾਟ ਪਿੰਡਾਂ ਦੇ ਨੋਡਲ ਅਫਸਰਾਂ, ਕਲਸਟਰ ਅਫਸਰਾਂ ਤੇ ਕਲਸਟਰ ਇੰਚਾਰਜ਼ਾਂ ਨਾਲ ਮੀਟਿੰਗ ਦੌਰਾਨ ਪਰਾਲੀ ਸਾੜਨ ਦੀ ਪ੍ਰਥਾ ਨੂੰ ਜੜ੍ਹੋਂ ਖ਼ਤਮ ਕਰਨ ਲਈ ਰਣਨੀਤੀ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ ਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਿਚ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਰ ਸਮੇਂ ਫੀਲਡ ਵਿਚ ਹਾਜ਼ਰ ਰਹਿਣ ਲਈ ਵੀ ਆਖਿਆ। ਗੋਇਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਪਿੰਡਾਂ ਨੂੰ ਹਾਟ ਸਪਾਟ ਵਜੋਂ ਪਛਾਣਿਆ ਗਿਆ ਸੀ, ਉੱਥੇ ਇਸ ਵਾਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੈਟੇਲਾਈਟ ਨਿਗਰਾਨੀ ਦੇ ਨਾਲ-ਨਾਲ ਡਰੋਨ ਕੈਮਰਿਆਂ ਰਾਹੀਂ ਵੀ ਖੇਤਾਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਲਈ ਲਗਾਤਾਰ ਸੁਚੇਤ ਕੀਤਾ ਜਾਵੇ। ਇਸ ਮੀਟਿੰਗ ਵਿਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸਡੀਓ ਹਰਮਨਪ੍ਰੀਤ ਸਿੰਘ ਤੇ ਸਮੂਹ ਹਾਟ ਸਪਾਟ ਪਿੰਡਾਂ ਦੇ ਨੋਡਲ ਅਫਸਰ, ਕਲਸਟਰ ਅਫਸਰ ਅਤੇ ਕਲਸਟਰ ਇੰਚਾਰਜ ਮੌਜੂਦ ਸਨ।