- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕੈਮਿਸਟ ਐਸ਼ੋਸੀਏਸ਼ਨ ਦੀ ਇੱਕ ਮੀਟਿੰਗ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਪੰਜਾਬ ਕੈਮਿਸਟ ਐਸ਼ੋਸੀਏਸ਼ਨ ਦੀ ਮੀਟਿੰਗ ਚੰਡੀਗੜ੍ਹ ਵਿਖੇ ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਮੈਡੀਕਲ ਅਤੇ ਰਿਸਰਚ ਮੰਤਰੀ ਨਾਲ ਸਕੱਤਰੇਤ ਵਿਖੇ ਹੋਈ। ਇਸ ਵਿਚ ਰਾਕੇਸ਼ ਕੁਮਾਰ ਭੀਖੀ ਆਰਗੇਨਾਈਜੇਸ਼ਨ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਗਿਆ। ਪਿਛਲੇ ਦਿਨੀ ਮਾਨਸਾ ਵਿਖੇ ਹੋਈ ਵਾਰਦਾਤ ਬਾਅਦ ਮੈਡੀਕਲ ਸਟੋਰਾਂ ਵਿਰੁੱਧ ਜੋ ਆਮ ਪਬਲਿਕ ਵਿਚ ਗਲਤ ਫ਼ਹਿਮੀਆਂ ਪਾਈਆਂ ਗਈਆਂ ਸਨ। ਉਨ੍ਹਾਂ ਪ੍ਰਤੀ ਸਿਹਤ ਮੰਤਰੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਜੋ ਮੈਡੀਕਲ ਸਟੋਰ ਮਾਲਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮਰੀਜਾਂ ਨੂੰ ਲੋੜੀਦੀਂ ਦਵਾਈ ਪਰਚੀ ਉਪਰ ਦਿੱਤੀ ਜਾਵੇ ਤੇ ਨਾਲ ਹੀ ਦਵਾਈ ਦੀ ਖ਼ਰੀਦ ਅਤੇ ਵੇਚ ਰਿਕਾਰਡ ਠੀਕ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 8 ਤਰ੍ਹਾਂ ਦੀਆਂ ਦਵਾਈਆਂ ਦੀ ਵਿਕਰੀ ਤੇ ਪਾਬੰਦੀ ਹੈ, ਪਰੰਤੂ ਇਹ ਗੁਆਂਢੀ ਰਾਜਾਂ ਜਿਵੇਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਰਾਜਸਥਾਨ ਵਿਚ ਇਹ ਦਵਾਈਆਂ ਤੇ ਕੋਈ ਪਾਬੰਦੀ ਨਹੀਂ, ਜਿਸ ਕਰਕੇ ਇਹ ਪਾਬੰਦੀਸ਼ੁਦਾ ਦਵਾਈਆਂ ਦੀ ਸਮੱਗਲਿੰਗ ਹੋ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਮੰਤਰੀ ਸਾਹਿਬ ਇਹ ਵੀ ਕਿਹਾ ਕਿ ਜਿਹੜੇ ਕੈਮਿਸਟ ਵਧੀਆ ਤਰੀਕੇ ਨਾਲ ਆਪਣਾ ਕਾਰੋਬਾਰ ਕਰਦੇ ਹਨ ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਇਹ ਭਰੋਸਾ ਦਵਾਇਆ ਗਿਆ ਕਿ ਮਰੀਜ਼ਾਂ ਨੂੰ ਦਵਾਈਆਂ ਬਿਨ੍ਹਾਂ ਕਿਸੇ ਰੁਕਾਵਟ ਤੋਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ। ਮੀਟਿੰਗ ਦੇ ਵਿਚ ਸੰਜੀਵ ਗਰਗ ਜੁਆਇੰਟ ਕਮਿਸ਼ਨਰ ਡਰੱਗਜ਼, ਗੁਰਵਿੰਦਰ ਸਿੰਘ, ਅਮਿਤ ਦੁੱਗਲ, ਸਹਾਇਕ ਕਮਿਸ਼ਨਰ ਡਰੱਗਜ, ਮਹੇਸ਼ ਇੰਦਰ ਸਿੰਘ ਕੈਸ਼ੀਅਰ ਪੀਸੀਏ ਹਰਚੰਦ ਸਿੰਘ ਪ੍ਰਧਾਨ ਫਤਿਹਗੜ੍ਹ ਸਾਹਿਬ, ਗੁਰਸ਼ਰਨ ਢਿੱਲੋਂ, ਪਰੇਮ ਚੰਦ ਗਰਗ ਪ੍ਰਧਾਨ ਕੈਮਿਸਟ ਐਸੋਸੀਏਸ਼ਨ, ਸੰਗਰੂਰ ਆਦਿ ਹਾਜ਼ਰ ਸਨ।