ਸਿਵਲ ਹਸਪਤਾਲ ਮਾਨਸਾ ਵਿਖੇ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਕੀਤਾ ਗਿਆ ਮੈਥਾਡੋਨ ਕਲੀਨਿਕ ਦਾ ਉਦਘਾਟਨ : ਸਿਵਲ ਸਰਜਨ ਮਾਨਸਾ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ
Publish Date: Mon, 28 Sep 2026 05:16 PM (IST)
Updated Date: Mon, 28 Sep 2026 05:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਚਲਦਿਆਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਇੱਕ ਹੋਰ ਕਦਮ ਚੁੱਕਦਿਆਂ ਸਿਵਲ ਹਸਪਤਾਲ ਮਾਨਸਾ ਵਿਖੇ ਮੈਥਾਡੋਨ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਮਾਨਸਾ ਡਾ.ਵਿਜੇ ਸਿੰਗਲਾ ਦੁਆਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਲੱਤ ਕਿਸੇ ਨਾ ਕਿਸੇ ਰੂਪ ਵਿਚ ਲੱਗ ਗਈ ਹੈ, ਉਨ੍ਹਾਂ ਨੂੰ ਕੰਟਰੋਲ ਕਰਨ ਲਈ ਇਸ ਕਲੀਨਿਕ ਨੂੰ ਜ਼ਿਲ੍ਹੇ ਵਿਚ ਚਾਲੂ ਕੀਤਾ ਗਿਆ ਹੈ। ਇਸ ਕਲੀਨਿਕ ਦਾ ਮੁੱਖ ਉਦੇਸ਼ ਉਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਲੱਤ ਛੁਡਾਉਣਾ ਹੈ। ਇਸ ਲਈ ਮਰੀਜ਼ ਨੂੰ ਰੋਜ਼ਾਨਾ ਹਸਪਤਾਲ ਵੀ ਆ ਕੇ ਇਹ ਦਵਾਈ ਮੂੰਹ ਰਾਹੀਂ ਤਰਲ ਰੂਪ ਵਿੱਚ ਲੈਣੀ ਪਵੇਗੀ। ਇਸ ਤਰ੍ਹਾਂ ਦੇ ਕਲੀਨਿਕ ਪੰਜਾਬ ਵਿੱਚ ਪਹਿਲਾਂ ਕਪੂਰਥਲਾ ਤੇ ਬਠਿੰਡਾ ਵਿਖੇ ਵੀ ਚੱਲ ਰਹੇ ਹਨ। ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਮੈਥਾਡੋਨ ਥਰੈਪੀ ਬੁਪਰੀਨੋਰਫ਼ਨ ਨਾਲੋਂ ਕਿਤੇ ਜ਼ਿਆਦਾ ਅਸਰ ਦਾ ਇੱਕ ਹੈ। ਇਸ ਮੌਕੇ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ, ਡਾ. ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮਾਨਸਾ, ਮਨੋਰੋਗ ਵਿਸ਼ੇਸ਼ਕ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।