- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਵਿੱਤ ਮੰਤਰੀ ਸਰਦਾਰ ਹਰਪਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ 2026 - 27 ਦਾ ਪੰਜਵਾਂ ਬਜਟ ਪੇਸ਼ ਕੀਤਾ ਹੈ। ਇਸ ਵਿੱਚ ਆਮ ਆਦਮੀ ਪਾਰਟੀ ਦਾ ਬਹੁਤ ਹੀ ਚਰਚਿਤ ਵਾਅਦਾ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦਾ ਵਾਅਦਾ ਨਾ ਸਿਰਫ਼ ਪੂਰਾ ਕੀਤਾ ਗਿਆ ਹੈ, ਸਗੋਂ ਦਲਿਤ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500-1500 ਰੁਪਏ ਦੇਣ ਦਾ ਐਲਾਨ ਕਰਕੇ ਜਿੱਥੇ ਦਲਿਤ ਵਰਗ ਦੀਆਂ ਔਰਤਾਂ ਨੂੰ ਬਾਗ਼ੋਬਾਗ ਕਰ ਦਿੱਤਾ ਗਿਆ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਦੇ ਮੂੰਹ ਵੀ ਬੰਦ ਕਰਨ ਦੇ ਨਾਲ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਤੇ ਔਰਤਾਂ ਨੂੰ ਨਾ ਭੁੱਲਣ ਵਾਲਾ ਤੋਹਫ਼ਾ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਸਰਦਾਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੁੱਲ੍ਹ 2,60,437 ਕਰੋੜ ਰੁਪਏ ਦੇ ਬਜਟ ਨਾਲ ਅਨੁਮਾਨਿਤ 10 ਫ਼ੀਸਦੀ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐੱਸਡੀਪੀ ਲਈ 9,80,635 ਕਰੋੜ ਰੁਪਏ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਵਿੱਚ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ 6879 ਕਰੋੜ ਰੁਪਏ ਦਾ ਬਜ਼ਟ ਰੱਖਿਆ ਹੈ, ਜਿਸ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਯੋਜਨਾ ਲਈ 2000 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਇਸ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਾ ਉਦੇਸ਼ ਹੈ। ਸਿੱਖਿਆ ਖੇਤਰ ’ਚ ਵੀ ਇਨਕਲਾਬੀ ਸੁਧਾਰਾਂ ਦੇ ਨਾਲ ਸਿੱਖਿਆ ਦੇ ਮਾਹੌਲ ਨੂੰ ਵੀ ਬਦਲਣ ਦਾ ਉਦੇਸ਼ ਹੈ।
ਇਸ ਤੋਂ ਇਲਾਵਾ ਮੁਫ਼ਤ ਬੱਸ ਯਾਤਰਾ, ਨਸ਼ਾ ਅਤੇ ਸਮਾਜਿਕ, ਆਰਥਿਕ ਅਤੇ ਨਵੀਆਂ ਬੱਸਾਂ ਦੀ ਖ਼ਰੀਦ ਖੇਤੀਬਾੜੀ ਸੁਧਾਰਾਂ, ਸਰਕਾਰੀ ਨੌਕਰੀਆਂ, ਖੇਡ ਬੁਨਿਆਦੀ ਢਾਂਚੇ ’ਚ ਸੁਧਾਰ, ਡੇਅਰੀ ਖੇਤਰ ਨੂੰ ਬੁਲੰਦੀਆਂ ਤੇ ਲਿਜਾਣਾ, ਵਾਤਾਵਰਨ ਦੀ ਸ਼ੁੱਧਤਾ ਵੱਲ ਖਿਆਲ, ਸ਼ਹਿਰੀ ਖੇਤਰਾਂ ਦਾ ਵਿਕਾਸ, ਮਿਸ਼ਨ ਰੋਸ਼ਨ ਪੰਜਾਬ, ਪੇਂਡੂ ਖੇਤਰਾਂ ਦਾ ਵਿਕਾਸ, ਉਦਯੋਗਿਕ ਨੀਤੀ, ਖੇਤੀਬਾੜੀ ਸੁਧਾਰਾਂ ਦਾ ਖਾਸ ਧਿਆਨ ਰੱਖਿਆ ਹੈ। ਸਰਕਾਰ ਦੇ ਇਸ ਬਜ਼ਟ ਨਾਲ ਜਿੱਥੇ ਪੰਜਾਬੀਆਂ ਨੂੰ ਭਗਵੰਤ ਮਾਨ ਦੀ ਸਰਕਾਰ ਪ੍ਰਤੀ ਭਰੋਸੇ ਅਤੇ ਵਿਸ਼ਵਾਸ ਦੀ ਆਸ ਬੱਝੀ ਹੈ ਅਤੇ ਇਸ ਬਜ਼ਟ ਵਿੱਚ ਸਾਰੇ ਵਰਗਾਂ ਦਾ ਖਿਆਲ ਰੱਖਿਆ ਗਿਆ ਹੈ ਅਤੇ ਉਹ ਵਾਅਦੇ ਵੀ ਪੂਰੇ ਕਰ ਦਿੱਤੇ ਹਨ ਜੋ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਨਹੀਂ ਸਨ। ਇਸ ਬਜ਼ਟ ਨੇ ਵਿਰੋਧੀ ਪਾਰਟੀਆਂ ਦੇ ਮਨੋਬਲ ਨੂੰ ਪੂਰੀ ਤਰ੍ਹਾਂ ਤੋੜਕੇ ਰੱਖ ਦਿੱਤਾ ਗਿਆ ਹੈ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਮਿਸ਼ਨ 2027 ਤਾਹਿਤ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 100 ਤੋਂ ਵੱਧ ਸੀਟਾਂ ਤੇ ਜਿੱਤ ਦਰਜ਼ ਕਰਕੇ ਮੁੜ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣਗੇ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਜ਼ਿੰਮੇਵਾਰੀ ਸੌਂਪਣਗੇ।