- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਦੂਲਗੜ ਹਲਕੇ ਦੇ ਪਿੰਡ ਫੱਤਾ ਮਾਲਕਾ

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ : ਸਰਦੂਲਗੜ੍ਹ ਹਲਕੇ ਦੇ ਪਿੰਡ ਫੱਤਾ ਮਾਲੋਕਾ ਵਿਖੇ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਕਰਨ ਦੇ ਲਈ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਪਿੰਡਾਂ ਦੇ ਪੰਚਾਂ, ਸਰਪੰਚਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਸਰਦੂਲਗੜ੍ਹ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਬਣਾਂਵਾਲੀ ਨੇ ਪੰਜ ਅਕਤੂਬਰ ਨੂੰ ਫੱਤਾ ਮਾਲੋਕਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਲੋਕਾਂ ਨੂੰ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੱਥਾਂ ਵਿੱਚ ਬੈਠੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਿੰਡ ਫੱਤਾ ਮਾਲਕਾ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਜਿੱਥੇ ਨੀਂਹ ਪੱਥਰ ਰੱਖੇ ਜਾਣਗੇ, ਉੱਥੇ ਹੀ ਜਿਹੜੇ ਕੰਮ ਪੂਰ੍ਹੇ ਹੋ ਚੁੱਕੇ ਹਨ। ਉਨ੍ਹਾਂ ਦੇ ਉਦਘਾਟਨ ਕਰਕੇ ਜਨਤਾ ਦੇ ਸਪੁਰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਹਲਕੇ ਵਿੱਚ ਇਹ ਫ਼ੇਰੀ ਉਮੀਦ ਹੈ ਕਿ ਕਈ ਹੋਰ ਵੱਡੇ ਪ੍ਰੋਜੈਕਟਾਂ ਨੂੰ ਲੈ ਕੇ ਆਵੇਗੀ। 2027 ਦੀਆਂ ਚੋਣਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਪਿਛਲੀਆਂ ਚੋਣਾਂ ਦੌਰਾਨ ਸੂਬੇ ਦੀ ਜਨਤਾ ਨਾਲ ਜਿੰਨ੍ਹੇ ਵਾਅਦੇ ਕੀਤੇ ਸੀ। ਉਹ ਸਾਰੇ ਪੂਰੇ ਕੀਤੇ ਹਨ ਅਤੇ ਸੂਬੇ ਦੇ ਹਰ ਪੱਖੋਂ ਵਿਕਾਸ ਦੇ ਲਈ ਅਸੀਂ ਪੂਰੀ ਤਰ੍ਹਾਂ ਤਤਪਰ ਹਾਂ। ਸਾਨੂੰ ਪੂਰ੍ਹੀ ਉਮੀਦ ਹੈ ਕਿ ਇੱਕ ਵਾਰੀ ਫ਼ਿਰ ਸੂਬੇ ਦੀ ਜਨਤਾ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲੈ ਕੇ ਆਵੇਗੀ ਕਿਉਂਕਿ ਸੂਬੇ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਹੁਤ ਪਿਆਰ ਕਰਦੀ ਹੈ। ਇਸ ਮੌਕੇ ਉਥੇ ਨਗਰ ਪੰਚਾਇਤ ਸਰਦੂਲਗੜ੍ਹ ਪ੍ਰਧਾਨ ਵੀਨਾ ਰਾਣੀ ਦੇ ਪਤੀ ਪ੍ਰੇਮ ਗਰਗ, ਉਨ੍ਹਾਂ ਦੇ ਬੇਟੇ ਪੰਕਜ ਗਰਗ, ਕੌਂਸਲਰ ਵਿਰਸਾ ਸਿੰਘ ਕੌਂਸਲਰ, ਰੇਸ਼ਮ ਸਿੰਘ ਸਹਾਇਕ ਡਾਇਰੈਕਟਰ ਪੰਜਾਬ ਸਹਿਕਾਰੀ ਬੈਂਕ ਗੁਰਸੇਵਕ ਸਿੰਘ ਖਹਿਰਾ, ਚੇਅਰਮੈਨ ਮਾਰਕੀਟ ਕਮੇਟੀ ਰਾਏ ਸਿੰਘ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।