- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਬੁਢਲਾਡਾ ਦੇ

-ਕਿਹਾ, ਰਾਮਪੁਰ ਮੰਡੇਰ, ਬਹਾਦਰਪੁਰ ਤੇ ਕਿਸ਼ਨਗੜ੍ਹ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼
42) ਹਾਜ਼ਰੀਨ ਨੂੰ ਸੰਬੋਧਨ ਕਰਨ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਰਾਮਪੁਰ ਮੰਡੇਰ, ਬਹਾਦਰਪੁਰ ਅਤੇ ਕਿਸ਼ਨਗੜ੍ਹ (ਸੇਢਾ ਸਿੰਘ ਵਾਲਾ) ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਹਲਕਾ ਕੋਆਰਡੀਨੇਟਰ ਲੋਕ ਮਿਲਣੀ ਕੁਲਦੀਪ ਸਿੰਘ ਸ਼ੀਮਾਰ ਦੀ ਨਿਗਰਾਨੀ ਹੇਠ ਆਯੋਜਿਤ ਇਹ ਸਾਦੇ ਪ੍ਰੋਗਰਾਮ ਲੋਕਾਂ ਦੇ ਭਰਵੇਂ ਇਕੱਠ ਸਦਕਾ ਵਿਸ਼ਾਲ ਰੈਲੀਆਂ ਦਾ ਰੂਪ ਧਾਰ ਗਏ। ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਿੰਡਾਂ ਵਿੱਚ ਉਮੜਿਆ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਅਤੇ ਵਿਕਾਸ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਪਿਆਰ ਤੇ ਵਿਸ਼ਵਾਸ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਹੀ ਭਰੋਸਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਆਧਾਰ ਬਣੇਗਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਵਾਇਤੀ ਸਿਆਸਤ ਤੋਂ ਹਟ ਕੇ ਲੋਕਾਂ ਦੇ ਘਰ-ਘਰ ਤੱਕ ਪਹੁੰਚਣ ਦੀ ਨਵੀਂ ਪਿਰਤ ਪਾਈ ਹੈ। ਲੋਕ ਮਿਲਣੀਆਂ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਸੰਬੋਧਨ ਕਰਨਾ ਨਹੀਂ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣਾ ਹੈ। ਸਰਕਾਰ ਦਾ ਮੰਨਣਾ ਹੈ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਸੁਚੱਜੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਸ਼ਾਸਨ ਦੀ ਬੁਨਿਆਦ ਹੈ। ਸਮਾਗਮ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡੇ ਹਲਕੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਗੱਫ਼ੇ ਵੰਡੇ। 140 ਕਰੋੜ ਰੁਪਏ ਨਹਿਰੀ ਪਾਣੀ ਲਈ ਤੇ 40 ਕਰੋੜ ਰੁਪਏ ਸਿੱਖਿਆ ਵਿਭਾਗ ਕ੍ਰਾਂਤੀ ਤਹਿਤ 13 ਕਰੋੜ ਦੇ 40 ਪਿੰਡਾਂ ਦੇ ਸਟੇਡੀਅਮ ਬਣਾਉਣ ਲਈ 100 ਕਰੋੜ ਨਾਲ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ। ਕਿਸ਼ਨਗੜ੍ਹ ਦੇ ਵਿਕਾਸ ਲਈ 1.50 ਕਰੋੜ ਦੀ ਗ੍ਰਾਂਟ ਦਿੱਤੀ ਗਈ। ਇਸ ਤੋਂ ਇਲਾਵਾ ਪਿੰਡ ਵਿੱਚ 35 ਲੱਖ ਦਾ ਡਿਸਪੈਂਸਰੀ ਲਈ ਤੇ 37 ਲੱਖ ਰੁਪਏ ਸਟੇਡੀਅਮ ਲਈ 15 ਲੱਖ ਰੁਪਏ ਪੰਚਾਇਤ ਘਰ ਦੀ ਉਸਾਰੀ ਲਈ ਦਿੱਤੇ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਸਰਕਾਰ ਦੇ ਭਾਈਵਾਲ ਬਣਨ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਦੇ ਹੋਏ ਆਪਣੇ ਕੀਮਤੀ ਸੁਝਾਅ ਦਿੰਦੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਕਿਸਾਨ ਭਲਾਈ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਰਗੇ ਖੇਤਰਾਂ ਵਿੱਚ ਇਤਿਹਾਸਕ ਫ਼ੈਸਲੇ ਲਏ ਹਨ।
ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਦਾ ਪਿੰਡਾਂ ਵਿੱਚ ਆ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੁੰਦਾ ਹੈ, ਸਗੋਂ ਲੋਕਾਂ ਦਾ ਸਰਕਾਰ ਉੱਤੇ ਵਿਸ਼ਵਾਸ ਵੀ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਤਰਸੇਮ ਸੇਮੀ ਸਰਪੰਚ, ਸੁਖਦੇਵ ਸੇਖੋਂ, ਚਰਨਜੀਤ ਸਿੰਘ ਸਕੱਤਰ ਕਿਸਾਨ ਵਿੰਗ, ਕੁਲਦੀਪ ਸਿੰਘ,ਸਿਉਂਪਾਲ ਸਿੰਘ,ਮੱਘਰ ਸਿੰਘ ਅਤੇ ਪਰਮਜੀਤ ਸਿੰਘ ਮੌਜੂਦ ਸਨ।