ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਡੀਐਮਸੀ ਲੁਧਿਆਣਾ ਵਿਖੇ ਜ਼ੇਰੇ ਇਲਾਜ ਨੌਜਵਾਨ ਹੈਪੀ ਦਾ ਪੁੱਛਿਆ ਹਾਲ ਚਾਲ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ
Publish Date: Sat, 17 Oct 2026 05:02 PM (IST)
Updated Date: Sat, 17 Oct 2026 05:03 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਪਹੁੰਚ ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਵਾਪਰੀ ਦੁਖਾਂਤਕ ਘਟਨਾ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਨੌਜਵਾਨ ਹੈਪੀ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁਖਦਾਈ ਘਟਨਾ ਦੇ ਪੀੜਤਾਂ ਦੇ ਮੁਫ਼ਤ ਤੇ ਸਰਬੋਤਮ ਇਲਾਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਵਿਚ ਜ਼ਖ਼ਮੀ ਹੋਏ ਚਾਰੇ ਨੌਜਵਾਨਾਂ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾ ਰਿਹਾ ਹੈ ਤੇ ਹੈਪੀ ਸਮੇਤ ਬਾਕੀ ਤਿੰਨ ਵਿਅਕਤੀਆਂ ਨੂੰ ਵਧੀਆ ਤੋਂ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਜਲਦ ਤੋਂ ਜਲਦ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਸਕਣ।। ਇਸ ਦੌਰਾਨ ਵਿਧਾਇਕ ਬਣਾਂਵਾਲੀ ਨੇ ਹਸਪਤਾਲ ਦੇ ਡਾਕਟਰਾਂ ਦੀ ਮੁੱਖ ਟੀਮ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਮਰੀਜ਼ ਦੇ ਇਲਾਜ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣੀ ਚਾਹੀਦੀ ਤੇ ਹਰ ਸੰਭਵ ਮੈਡੀਕਲ ਸਹਾਇਤਾ ਤੁਰੰਤ ਯਕੀਨੀ ਬਾਈ ਜਾਵੇ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਲਗਾਤਾਰ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਅਤੇ ਜ਼ਖ਼ਮੀਆਂ ਦੀ ਸਿਹਤ ਸਬੰਧੀ ਰੋਜ਼ਾਨਾ ਰਿਪੋਰਟ ਲਈ ਜਾ ਰਹੀ ਹੈ। ਇਸ ਮੌਕੇ ਹੈਪੀ ਦੇ ਪਿਤਾ ਕਸਤੂਰੀ ਲਾਲ ਤੇ ਪਰਿਵਾਰਕ ਮੈਂਬਰਾਂ ਨੇ ਇਸ ਔਖੇ ਵਕਤ ਵਿੱਚ ਪੰਜਾਬ ਸਰਕਾਰ ਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਨਿੱਜੀ ਤੌਰ ਤੇ ਹਸਪਤਾਲ ਪਹੁੰਚ ਕੇ ਦਿੱਤੇ ਗਏ ਭਰੋਸੇ ਤੇ ਹੌਸਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ।