ਪਿੰਡ ਖੱਤਰੀਵਾਲਾ ਵਿਖੇ 40 ਲੱਖ ਰੁਪਏ ਦੀ ਗ੍ਰਾਂਟ ਨਾਲ ਤਿਆਰ ਸਟੇਡੀਅਮ ਦਾ ਪ੍ਰਿੰਸੀਪਲ ਬੁੱਧਰਾਮ ਵਿਧਾਇਕ ਨੇ ਕੀਤਾ ਉਦਘਾਟਨ ਪਿੰਡ ਖੱਤਰੀਵਾਲਾ ਵਿਖੇ 40 ਲੱਖ ਰੁਪਏ ਦੀ ਗ੍ਰਾਂਟ
Publish Date: Wed, 11 Nov 2026 06:22 PM (IST)
Updated Date: Wed, 11 Nov 2026 06:24 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪਿੰਡ ਖੱਤਰੀਵਾਲਾ ਵਿਖੇ 40 ਲੱਖ ਰੁਪਏ ਦੀ ਗ੍ਰਾਂਟ ਨਾਲ ਤਿਆਰ ਕੀਤੇ ਗਏ ਸਟੇਡੀਅਮ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕ੍ਰਿਕਟ ਦੀ ਕਿੱਟ ਤੇ ਵਾਲੀਬਾਲ ਦੀ ਪੂਰੀ ਕਿੱਟ ਦੇ ਨਾਲ ਚਾਰ ਵਾਲੀਬਾਲ ਵੀ ਦਿੱਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪਿੰਡਾਂ ਵਿਚ ਸਟੇਡੀਅਮ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਹੋਣਗੇ। ਉਨ੍ਹਾਂ ਕਿਹਾ ਕਿ ਹਲਕਾ ਬੁਢਲਾਡਾ ਦੇ ਪਿੰਡਾਂ ਵਿਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਤੇ ਖੇਡਾਂ ਦੇ ਖੇਤਰ ਵਿਚ ਵੀ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਪ੍ਰੇਮ ਸਿੰਘ, ਜਗਤਾਰ ਸਿੰਘ ਤਾਰੀ (ਪ੍ਰਧਾਨ), ਸੀਤਾ ਸਿੰਘ (ਸੀਨੀਅਰ ਪ੍ਰਧਾਨ), ਗੁਰਜੰਟ ਸਿੰਘ ਤੇ ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਖਿਡਾਰੀ, ਪਿੰਡ ਵਾਸੀ ਤੇ ਬੀਬੀਆਂ-ਭੈਣਾਂ ਹਾਜ਼ਰ ਸਨ। ਸਟੇਡੀਅਮ ਦੇ ਉਦਘਾਟਨ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ।