ਮੋਬਾਈਲ ਝਪਟਣ ਵਾਲੇ ਦੋ ਕਾਬੂ
ਮੋਬਾਇਲ ਝਪਟਣ ਵਾਲੇ
Publish Date: Sat, 08 Nov 2025 07:01 PM (IST)
Updated Date: Sat, 08 Nov 2025 07:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੋਬਾਈਲ ਝਪਟਣ ਵਾਲੇ ਦੋ ਨੂੰ ਥਾਣਾ ਸਿਟੀ 2 ਮਾਨਸਾ ਪੁਲਿਸ ਨੇ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇ. ਸੁਖਪਾਲ ਸਿੰਘ ਨੇ ਦੱਸਿਆ ਕਿ ਮੁਦੈਲਾ ਜੋਤੀ ਪਤਨੀ ਰਾਜਾ ਸਿੰਘ ਵਾਸੀ ਵਾਰਡ ਨੰਬਰ 1 ਠੂਠਿਆਂਵਾਲੀ ਰੋਡ ਮਾਨਸਾ ਦੁਆਰਾ 6 ਨਵੰਬਰ 2025 ਨੂੰ ਦਰਜ ਕਰਵਾਏ ਬਿਆਨਾਂ ’ਚ ਅਨੁਸਾਰ ਮੁਲਜ਼ਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਸ ਦਾ ਮੋਬਾਈਲ ਫ਼ੋਨ ਝਪਟਾ ਮਾਰ ਕੇ ਖੋਹ ਕੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਮੁਲਜ਼ਮਾਂ ਹਰਪ੍ਰੀਤ ਸਿੰਘ ਵਾਸੀ ਮਾਨਸਾ ਅਤੇ ਅਮਨ ਰਾਮ ਵਾਸੀ ਮਾਨਸਾ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ ਖੋਹਿਆ ਮੋਬਾਈਲ ਬਰਾਮਦ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।