ਵਿਦਿਆਰਥੀਆਂ ਲਈ ‘ਸਮੇਂ ਦੇ ਹਾਣ ਦੀ ਸਿੱਖਿਆ ਪ੍ਰਣਾਲੀ’ ਜ਼ਰੂਰੀ : ਵਿਧਾਇਕ ਬੁੱਧਰਾਮ
ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ
Publish Date: Fri, 17 Apr 2026 07:27 PM (IST)
Updated Date: Sat, 18 Apr 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਣਾਲੀ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਆਧੁਨਿਕ ਸਿੱਖਿਆ ਨਾਲ ਜੁੜ ਕੇ ਸਮਾਜ ਵਿਚ ਇਕ ਚੰਗਾ ਰੁਤਬਾ ਹਾਸਲ ਕਰ ਸਕਣ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਕਰਕੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਮਾਰਟ ਬਣਾਇਆ ਜਾ ਰਿਹਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸਕੂਲ ਕਿਸ਼ਨਗੜ੍ਹ ਵਿਖੇ ਆਧੁਨਿਕ 32.86 ਲੱਖ ਰੁਪਏ ਦੀ ਗਰਾਂਟ ਨਾਲ ਹੋਏ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੇ ਸਕੂਲ ਅਤੇ ਹਸਪਤਾਲ ਵਧੀਆ ਹੋਣਗੇ ਉਥੋਂ ਦਾ ਸਮਾਜ ਤੰਦਰੁਸਤ ਤੇ ਚੰਗੀਆਂ ਕਦਰਾਂ-ਕੀਮਤਾਂ ਵਾਲਾ ਹੋਵੇਗਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਵੱਧ ਤੋਂ ਵੱਧ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਸਕੂਲ ਮੁਖੀ ਕਸ਼ਮੀਰ ਸਿੰਘ, ਹੈਡਮਾਸਟਰ ਮਨਦੀਪ ਸਿੰਘ ਸਰਾਂ ਹਾਜ਼ਰ ਸਨ।