ਮੋਦੀ ਹਕੂਮਤ ਕਿਰਤੀਆਂ ਨੂੰ ਬੰਧੂਆ ਮਜ਼ਦੂਰ ਬਣਾਉਣ ’ਤੇ ਤੁਲੀ : ਐਡ. ਉੱਡਤ
ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ
Publish Date: Mon, 12 Jan 2026 06:14 PM (IST)
Updated Date: Tue, 13 Jan 2026 04:09 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਝੁਨੀਰ : ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ, ਮਜਦੂਰ ਵਿਰੋਧੀ ਚਾਰ ਲੇਬਰ ਕੋਡਾਂ ਨੂੰ ਰੱਦ ਕਰਵਾਉਣ ਲਈ, ਬਿਜਲੀ ਐਕਟ 2025 ਤੇ ਸੀਡ ਬਿੱਲ-2025 ਨੂੰ ਕਰਵਾਉਣ ਲਈ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਏਟਕ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਤੇ ਰੋਸ ਪੰਦਰਵਾੜੇ ਤਹਿਤ ਪਿੰਡ ਬਾਜੇਵਾਲਾ ਤੇ ਛਾਪਿਆਵਾਲੀ ਵਿੱਖੇ ਮੋਦੀ ਹਕੂਮਤ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸੀਪੀਆਈ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਕੰਮ ਕਰਦੀ ਹੋਈ ਕਿਰਤੀਆਂ ਨੂੰ ਬੰਧੂਆਂ ਮਜਦੂਰ ਬਣਾਉਣ ਤੇ ਤੁਲੀ ਹੋਈ ਹੈ ਤੇ ਦੁਨੀਆਂ ਦੀ ਸਭ ਤੋ ਵੱਡੀ ਰੁਜ਼ਗਾਰ ਦੇਣ ਵਾਲੀ ਮਨਰੇਗਾ ਸਕੀਮ ਦਾ ਭੋਗ ਪਾ ਕੇ ਸਾਮਰਾਏਦਾਰਾਂ ਲਈ ਫਾਲਤੂ ਤੇ ਸਸਤੀ ਲੇਬਰ ਮੁਹੱਈਆ ਕਰਨ ਵਿੱਚ ਜੁਟੀ ਹੋਈ ਹੈ। ਐਡਵੋਕੇਟ ਉੱਡਤ ਨੇ ਕਿਹਾ ਕਿ ਬਦਲਾਅ ਵਾਲੀ ਮਾਨ ਸਰਕਾਰ ਵੀ ਮਨਰੇਗਾ ਸਕੀਮ ਦੇ ਖ਼ਤਮ ਹੋਣ ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ ਬਲਕਿ ਪੰਜਾਬ ਵਿੱਚ ਪਹਿਲਾ ਹੀ ਮਨਰੇਗਾ ਸਕੀਮ ਨੂੰ ਖਤਮ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰ ਤੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਰਾਸ਼ਟਰਪਤੀ ਨੂੰ ਮੈਮੋਰੈਂਡਮ ਭੇਜਿਆ ਜਾਵੇਗਾ। ਇਸ ਮੌਕੇ ਬੂਟਾ ਸਿੰਘ ਬਾਜੇਵਾਲਾ, ਸੁਖਵਿੰਦਰ ਸਿੰਘ ਬਾਜੇਵਾਲਾ, ਗਿਦਰ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ ਛਾਪਿਆਂਵਾਲੀ, ਵੀਰਪਾਲ ਕੌਰ ਤੇ ਮਲਕੀਤ ਕੌਰ ਆਦਿ ਵੀ ਹਾਜ਼ਰ ਸਨ।