ਕੇਂਦਰ ਦੀ ਅਮਰੀਕਾ ਨਾਲ ਡੀਲ ਖੇਤੀਬਾੜੀ ਕਰੇਗੀ ਤਬਾਹ : ਐਡਵੋਕੇਟ ਉੱਡਤ
ਦੇਸ ਦੀ ਮੋਦੀ ਹਕੂਮਤ ਨੇ ਅਮਰੀਕਾ ਨਾਲ
Publish Date: Wed, 11 Feb 2026 06:53 PM (IST)
Updated Date: Thu, 12 Feb 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਦੇਸ਼ ਦੀ ਮੋਦੀ ਹਕੂਮਤ ਨੇ ਅਮਰੀਕਾ ਨਾਲ ਕੀਤਾ ਸਮਝੌਤਾ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਭਾਰਤੀ ਕਿਸਾਨ, ਮਜ਼ਦੂਰ, ਦੁਕਾਨਦਾਰ ਤੇ ਛੋਟੇ ਕਾਰੋਬਾਰੀ ਨੂੰ ਤਬਾਹ ਕਰਕੇ ਰੱਖ ਦੇਵੇਗਾ ਤੇ ਭਾਰਤੀ ਬਾਜ਼ਾਰ ’ਤੇ ਪੂਰੀ ਤਰ੍ਹਾ ਅਮਰੀਕਾ ਦਾ ਏਕਾਧਿਕਾਰ ਕਾਇਮ ਹੋ ਜਾਵੇਗਾ। ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਇੱਥੋਂ ਥੋੜ੍ਹੀ ਦੂਰ ਸਥਿਤ ਪਿੰਡ ਹੀਰੇਵਾਲਾ ਵਿਖੇ 12 ਫ਼ਰਵਰੀ ਦੀ ਦੇਸ਼ ਪੱਧਰੀ ਹੜਤਾਲ ਦੀ ਤਿਆਰੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਪੀਆਈ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕੀਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਮੋਦੀ ਹਕੂਮਤ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਨ ਵੱਲ ਤੁਰ ਪਈ ਹੈ। ਐਡਵੋਕੇਟ ਉੱਡਤ ਨੇ ਕਿਹਾ ਕਿ 12 ਦੀ ਦੇਸ ਪੱਧਰੀ ਹੜਤਾਲ ਬੇਮਿਸਾਲ ਤੇ ਇਤਿਹਾਸਕ ਹੋਵੇਗੀ, ਜਿਸ ਦੀਆਂ ਸਾਰੀਆਂ ਤਿਆਰੀਆਂ ਲੱਗਭਗ ਮੁਕੰਮਲ ਹੋ ਚੁੱਕੀਆਂ। ਇਹ ਹੜਤਾਲ ਮੋਦੀ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਇਸ ਮੌਕੇ ਸਾਥੀ ਰਾਜਿੰਦਰ ਸਿੰਘ ਹੀਰੇਵਾਲਾ, ਸਾਥੀ ਜਰਨੈਲ ਸਿੰਘ ਹੀਰੇਵਾਲਾ, ਬਲਵਿੰਦਰ ਸਿੰਘ ਕੋਟਧਰਮੂ ਤੇ ਨੌਜਵਾਨ ਆਗੂ ਜਸਪ੍ਰੀਤ ਸਿੰਘ ਹੀਰੇਵਾਲਾ ਆਦਿ ਹਾਜ਼ਰ ਸਨ।