ਭਾਕਿਯੂ ਡਕੌਂਦਾ ਦੇ ਭੀਖੀ ਬਲਾਕ ਨੇ ਕੀਤੀ ਮਹੀਨਾਵਾਰ ਮੀਟਿੰਗ : ਭੈਣੀਬਾਘਾ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਾਨਸਾ
Publish Date: Sun, 05 Apr 2026 06:56 PM (IST)
Updated Date: Mon, 06 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਾਨਸਾ ਬਲਾਕ ਦੀ ਮੀਟਿੰਗ ਠੂਠਿਆਂਵਾਲੀ ਵਿਖੇ ਬਲਾਕ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਦੀ ਪ੍ਰਧਾਨਗੀ ਹੇਠ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 18 ਇਕਾਈਆਂ ਨੇ ਭਾਗ ਲਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਵਿੱਚ ਪਿਛਲੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ। ਮੀਟਿੰਗ ਦੇ ਮੁੱਖ ਏਜੰਡੇ 6 ਅਪ੍ਰੈਲ ਨੂੰ ਸਯੁੰਕਤ ਮੋਰਚੇ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਜਿਨ੍ਹਾਂ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਗੜ੍ਹੇਮਾਰੀ ਨਾਲ ਕਣਕ, ਸਬਜ਼ੀਆਂ ਅਤੇ ਹੋਰ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਇੱਕਲੇ ਲਾਰਿਆਂ ਅਤੇ ਗੱਪਾਂ ਨਾਲ ਸਾਰ ਰਹੀ ਹੈ। ਜੱਥੇਬੰਦੀ ਡਕੌਂੱਦਾ ਵੱਲੋਂ ਮੰਗ ਕੀਤੀ ਹੈ ਕਿ ਫ਼ਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਦਿੱਤਾ ਜਾਵੇ ਅਤੇ ਇੰਨ੍ਹਾਂ ਮੰਗ ਪੱਤਰਾਂ ਰਾਹੀਂ ਪੰਜਾਬ ਸਰਕਾਰ ਨਾਲ ਲੜਾਈ ਵਿੱਢੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਮਿੰਦਰ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਸ਼ਿੰਦਰਪਾਲ ਕੌਰ, ਨਿਰਮਲ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਵਰਕਰ ਮੌਜੂਦ ਸਨ।