ਪੱਤਰ ਪ੍ਰਰੇਰਕ, ਮਾਨਸਾ : ਤਹਿਸੀਲ ਗੇਟ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕਰ ਲਿਆ ਹੈ। ਸਿਟੀ-2 ਮਾਨਸਾ ਪੁਲਿਸ ਨੂੰ ਹੰਸ ਰਾਜ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਤਹਿਸੀਲ ਗੇਟ ਅੱਗੇ ਖੜ੍ਹਾ ਕੀਤਾ ਸੀ, ਜਦ ਵਾਪਸ ਆ ਕੇ ਦੇਖਿਆ ਤਾਂ ਮੋਟਰਸਾਈਕਲ ਉਥੋਂ ਚੋਰੀ ਹੋ ਚੁੱਕਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।