ਹਾਦਸੇ ’ਚ ਬਾਈਕ ਸਵਾਰ ਦੀ ਮੌਤ
ਬਰਨਾਲਾ ਸਿਰਸਾ ਨੈਸ਼ਨਲ ਹਾਈਵੇ
Publish Date: Wed, 04 Feb 2026 09:08 PM (IST)
Updated Date: Thu, 05 Feb 2026 04:14 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ ’ਤੇ ਮਾਨਸਾ ’ਚ ਮੂਸਾ ਚੁੰਗੀ ਕੋਲ ਅੱਜ ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਟੱਕਰ ਮਾਰ ਗਿਆ। ਇਸ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ’ਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੱਖਣ ਸਿੰਘ ਨੇ ਦੱਸਿਆ ਕਿ ਉਸ ਦੀ ਮਾਸੀ ਦਾ ਲੜਕਾ ਟਹਿਲਾ ਸਿੰਘ ਵਾਸੀ ਵਾਰਡ-25 ਮਾਨਸਾ ਤਕਰੀਬਨ 6.30 ਕੁ ਵਜੇ ਪੈਲੇਸ ਵਿੱਚੋਂ ਕੰਮ ਤੋਂ ਘਰ ਆ ਰਿਹਾ ਸੀ। ਇਸ ਦੌਰਾਨ ਮੂਸਾ ਚੁੰਗੀ ਕੋਲ ਜਦ ਉਹ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ਬਾਰੇ ਫ਼ੋਨ ਆਉਣ ’ਤੇ ਪਤਾ ਲੱਗਾ। ਜਦ ਅਸੀਂ ਪਹੁੰਚੇ ਤਾਂ ਉਸ ਦੀ ਹਾਲਤ ਦੇਖਣਯੋਗ ਨਹੀਂ ਸੀ ਤੇ ਹਸਪਤਾਲ ਵਿੱਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਇਕ ਵਾਹਨ ਫੇਟ ਮਾਰ ਕੇ ਫ਼ਰਾਰ ਹੋ ਗਏ। ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਨੇ ਇਸ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਮਾਮਲੇ ਵਿੱਚ ਜਾਂਚ ਕਰਨੀ ਸ਼ੁਰੂ ਕਰ ਦਿੱਤੀ।