- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਸਮੂਹ ਮੁਲਾਜ਼ਮ

8) ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੰਚ ਵੱਲੋਂ ਮੀਟਿੰਗ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਆਗੂ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਅੱਜ ਸਮੂਹ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਦੇ ਸੱਦੇ ਤੇ ਬਚਤ ਭਵਨ ਮਾਨਸਾ ਵਿਖੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਇੱਕ ਭਰਵੀਂ ਮੀਟਿੰਗ ਹੋਈ। ਇਹ ਮੀਟਿੰਗ ਆਗੂ ਜਸਵੰਤ ਸਿੰਘ ਮੌਜੋਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਪ੍ਰਧਾਨ ਪੀਐੱਸਐੱਮਐੱਸਯੂ ਜ਼ਿਲ੍ਹਾ ਮਾਨਸਾ, ਹਰਪ੍ਰੀਤ ਸਿੰਘ ਪ੍ਰਧਾਨ ਡੀ.ਸੀ. ਦਫ਼ਤਰ ਲਖਨ ਲਾਲ ਮੋੜ ਅਤੇ ਬਾਬੂ ਸਿੰਘ ਪੈਨਸ਼ਨਰ ਯੂਨੀਅਨ ,ਨੇ ਦੱਸਿਆ ਕਿ 17 ਜੁਲਾਈ 2026 ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ 17/7/2020 ਵਾਲਾ ਮੁਲਾਜ਼ਮ ਵਿਰੋਧੀ ਪੱਤਰ ਫੂਕ ਕੇ 'ਕਾਲਾ ਦਿਵਸ' ਮਨਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਇਹ ਪੱਤਰ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ 'ਤੇ ਕੇਂਦਰੀ ਤਨਖਾਹ ਸਕੇਲ ਮੜ੍ਹ ਕੇ ਉਨ੍ਹਾਂ ਦੇ ਹੱਕਾਂ 'ਤੇ ਵੱਡਾ ਡਾਕਾ ਮਾਰਿਆ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੀਟਿੰਗ ਵਿੱਚ 7 ਅਗਸਤ 2026 ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦਾਅਵਾ ਕੀਤਾ ਕਿ ਮਾਨਸਾ ਜ਼ਿਲ੍ਹੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਮੋਹਾਲੀ ਵੱਲ ਕੂਚ ਕਰਨਗੇ।
ਇਸ ਅਹਿਮ ਮੀਟਿੰਗ ਦੌਰਾਨ ਪੈਨਸ਼ਨਰ ਅਤੇ ਮੁਲਾਜ਼ਮ ਆਗੂਆਂ ਵਿੱਚ ਬਿਕਰ ਸਿੰਘ ਮਘਾਣਿਆ, ਦੀਪ ਸਿੰਘ ਜੋਗਾ, ਸੁਰਜੀਤ ਸਿੰਘ, ਜੱਗਾ ਸਿੰਘ ਅਲੀਸ਼ੇਰ, ਸੁਖਵਿੰਦਰ ਸਿੰਘ ਵਾਟਰ ਸਪਲਾਈ, ਬਿਕਰ ਸਿੰਘ ਮਾਖਾ, ਹਰਦੀਪ ਸਿੰਘ, ਸਿਕੰਦਰ ਘਰਾਂਗਣਾ, ਲਖਨ ਲਾਲ ਮੌੜ, ਹਰਪਾਲ ਸਿੰਘ ਮੂਲੇਵਾਲਾ, ਜਗਦੇਵ ਘੁਰਕਣੀ, ਦਰਸ਼ਨ ਕੁਮਾਰ, ਦਰਸ਼ਨ ਸਿੰਘ ਅਲੀਸ਼ੇਰ, ਅਜਾਇਬ ਸਿੰਘ ਅਲੀਸ਼ੇਰ, ਮਿਸ਼ਰਾ ਸਿੰਘ, ਪ੍ਰਦੀਪ, ਮਨਪ੍ਰੀਤ ਸਿੰਘ, ਧਰਵਿੰਦਰ ਸਿੰਘ ਮਨਪ੍ਰੀਤ ਸਿੰਘ, ਦੀਪ ਸਿੰਘ ਸੋਨੀ, ਰਾਜਕੁਮਾਰ, ਕੁਲਵਿੰਦਰ ਸਿੰਘ ਅਤੇ ਹਰਦੀਪ ਸਿੰਘ ,ਰਾਜਪਾਲ ਜਰਨਲ ਸਕੱਤਰ ਪੀਐੱਸਐੱਮਐੱਸਯੂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਦੇ ਅਖੀਰ ਵਿੱਚ ਪ੍ਰਧਾਨਗੀ ਕਰ ਰਹੇ ਆਗੂ ਜਸਵੰਤ ਸਿੰਘ ਮੌਜੂ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਅਤੇ ਮਾਨਭੱਤਾ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 17 ਜੁਲਾਈ ਨੂੰ ਮੁਲਾਜ਼ਮ ਵਿਰੋਧੀ ਪੱਤਰ ਫੂਕਣ ਅਤੇ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ 7 ਅਗਸਤ ਦੀ ਮੁਹਾਲੀ ਰੈਲੀ ਨੂੰ ਇਤਿਹਾਸਕ ਬਣਾਉਣ।