ਹਰਕ੍ਰਿਸ਼ਨ ਸ਼ਰਮਾ, ਮਾਨਸਾ : ਰਵਾਇਤੀ ਫ਼ਸਲਾਂ ਨੂੰ ਛੱਡ ਕੇ ਮੂੰਗੀ ਦੀ ਫ਼ਸਲ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮੂੰਗੀ ਦੀ ਫ਼ਸਲ 7275 ਐੱਮਐੱਸਪੀ 'ਤੇ ਖ਼ਰੀਦੇ ਜਾਣ ਦੇ ਸਰਕਾਰ ਵੱਲੋਂ ਐਲਾਨ ਦੇ ਬਾਵਜੂਦ ਕਿਸਾਨ ਮੌਜੂਦਾ ਸਮੇਂ ਮੰਡੀਆਂ 'ਚ ਫ਼ਸਲ ਲਿਆ ਕੇ ਖੱਜਲ ਖੁਆਰ ਹੋ ਰਹੇ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਐੱਮਐੱਸਪੀ 'ਤੇ ਮੂੰਗੀ ਦੀ ਫ਼ਸਲ ਖ਼ਰੀਦੇ ਜਾਣ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਹੀ ਮਾਨਸਾ 'ਚ ਮੂੰਗੀ ਦੀ ਫ਼ਸਲ ਦੀ ਬਿਜਾਈ ਸਭ ਤੋਂ ਜ਼ਿਆਦਾ ਕੀਤੀ ਗਈ ਸੀ ਪਰ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਦਾ ਐੱਮਐੱਸਪੀ ਰੇਟ ਨਾ ਮਿਲਣ ਕਾਰਨ ਉਹ ਸਰਕਾਰ ਨਾਲ ਖਫ਼ਾ ਦਿਖਾਈ ਦੇ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਬੀਕੇਯੂ ਉਗਰਾਹਾਂ ਦੇ ਬਲਾਕ ਮਾਨਸਾ ਦੇ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ , ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਮੂੰਗੀ ਦੀ ਫ਼ਸਲ 'ਤੇ ਐਮਐਸਪੀ ਦੇਣ ਦੇ ਦਾਅਵਿਆਂ ਦੀ ਹਵਾ ਨਿਕਲਣੀ ਸ਼ੁਰੂ ਹੋ ਗਈ ਅਤੇ ਕਿਸਾਨ ਮੰਡੀਆਂ 'ਚ ਖੱਜਲ ਖੁਆਰ ਹੋਣ ਲੱਗਿਆ ਹੈ।ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਐਲਾਨ ਕੀਤਾ ਸੀ ਕਿ ਕਿਸਾਨਾਂ ਦੀ ਮੂੰਗੀ ਦੀ ਫ਼ਸਲ 7275 'ਤੇ ਐਮਐਸਪੀ 'ਤੇ ਖ਼ਰੀਦੀ ਜਾਵੇਗੀ। ਸਰਕਾਰ ਦੇ ਐਲਾਨ ਕੀਤੇ ਜਾਣ ਦੇ ਬਾਵਜੂਦ ਹੁਣ ਉਨਾਂ੍ਹ ਨੂੰ ਦਰ ਦਰ ਭਟਕਣਾ ਪੈ ਰਿਹਾ ਹੈ ਅਤੇ ਇਸ ਕਾਰਨ ਕਿਸਾਨ ਪ੍ਰਰਾਈਵੇਟ ਖਰੀਦਦਾਰਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਲਈ ਮਜ਼ਬੂਰ ਹੋ ਰਹੇ ਹਨ, ਉਥੇ ਹੀ ਕਿਸਾਨਾਂ ਨੇ ਕਿਹਾ ਕਿ ਮਾਨਸਾ ਦੇ ਦਰਜਨਾਂ ਪਿੰਡਾਂ ਵਿਚ ਪਟਵਾਰੀਆਂ ਦੀ ਕਮੀ ਦੇ ਚੱਲਦਿਆਂ ਕਿਸਾਨ ਆਪਣੀ ਫ਼ਸਲ ਨੂੰ ਲੈ ਕੇ ਪੋਰਟਲ 'ਤੇ ਰਜਿਸਟੇ੍ਸ਼ਨ ਨਹੀਂ ਕਰਵਾ ਸਕੇ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਬਿਨਾਂ੍ਹ ਸ਼ਰਤ ਦੇ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਐਮਐਸਪੀ 'ਤੇ ਖ਼ਰੀਦੀ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

ਜ਼ਿਲ੍ਹਾ ਮੰਡੀ ਅਫ਼ਸਰ ਮਾਨਸਾ ਰਜਨੀਸ਼ ਗੋਇਲ ਨੇ ਕਿਹਾ ਕਿ ਮਾਨਸਾ ਦੀ ਅਨਾਜ ਮੰਡੀਆਂ 'ਚ 740 ਕੁਇੰਟਲ ਮੂੰਗੀ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿਚੋਂ 722 ਕੁਇੰਟਲ ਮੂੰਗੀ ਦੀ ਖ਼ਰੀਦ ਹੋ ਚੁੱਕੀ ਹੈ, ਜਿਸ ਵਿਚ 635 ਕੁਇੰਟਲ ਮੂੰਗੀ ਦੀ ਖ਼ਰੀਦ ਪ੍ਰਰਾਈਵੇਟ ਖ਼ਰੀਦਦਾਰਾਂ ਨੇ ਕੀਤੀ ਹੈ ਅਤੇ ਸਰਕਾਰੀ ਏਜੰਸੀ ਮਾਰਕਫੈਡ ਵੱਲੋਂ 87 ਕੁਇੰਟਲ ਖ਼ਰੀਦ ਕੀਤੀ ਗਈ ਹੈ, ਉਥੇ ਹੀ ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਹਾ ਕਿ ਕਿਸਾਨ ਆਪਣੀ ਮੂੰਗੀ ਦੀ ਫ਼ਸਲ ਨੂੰ ਸੁਕਾ ਕੇ ਮੰਡੀ 'ਚ ਲੈ ਕੇ ਆਏ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਪੋਰਟਲ 'ਤੇ ਆਪਣੀ ਰਜਿਸਟੇ੍ਸ਼ਨ ਜਰੂਰ ਕਰਵਾਉਣ ਤਾਂ ਕਿ ਮੰਡੀਆਂ 'ਚ ਆਪਣੀ ਮੂੰਗੀ ਦੀ ਫ਼ਸਲ ਵੇਚਣ 'ਚ ਉਨਾਂ੍ਹ ਨੂੰ ਕੋਈ ਪੇ੍ਸ਼ਾਨੀ ਨਾ ਆਵੇ।