ਹੀਰੋਂ ਖ਼ੁਰਦ ’ਚ ਪ੍ਰਕਾਸ਼ ਪੁਰਬ ’ਤੇ ਸਜਾਇਆ ਨਗਰ ਕੀਰਤਨ
ਪਿੰਡ ਹੀਰੋਂ ਖ਼ੁਰਦ ਵਿਖੇ ਭਗਤ ਰਵਿਦਾਸ ਜੀ ਦੇ
Publish Date: Tue, 03 Feb 2026 07:11 PM (IST)
Updated Date: Wed, 04 Feb 2026 04:09 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਪਿੰਡ ਹੀਰੋਂ ਖ਼ੁਰਦ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਚ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਨੇ ਕੀਰਤਨ ਦੀ ਸਾਂਝ ਪਾਈ। ਢਾਡੀ ਅਤੇ ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਭਗਤ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਉਨ੍ਹਾਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਬਚਨਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸੰਗਤ ਵੱਲੋਂ ਵੱਖ-ਵੱਖ ਪੜਾਵਾਂ ਤੇ ਗੂਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਆਈ ਸੰਗਤ,ਢਾਡੀ ਕਵੀਸ਼ਰੀ ਤੇ ਰਾਗੀ ਜਥਿਆਂ ਦਾ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ।