ਨਾਇਬ ਤਹਿਸੀਲਦਾਰ ਅੰਕੁਸ਼ ਨੇ ਸੰਭਾਲਿਆ ਅਹੁਦਾ
ਮਾਲ ਵਿਭਾਗ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ
Publish Date: Thu, 16 Apr 2026 06:35 PM (IST)
Updated Date: Thu, 16 Apr 2026 06:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਮਾਲ ਵਿਭਾਗ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਹ ਸ਼ਬਦ ਇੱਥੇ ਤਹਿਸੀਲ ਕੰਪਲੈਕਸ ਵਿੱਚ ਅਹੁਦਾ ਸੰਭਾਲਦਿਆਂ ਨਾਇਬ ਤਹਿਸੀਲਦਾਰ ਅੰਕੁਸ਼ ਕੁਮਾਰ ਨੇ ਕਹੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਦਫਤਰ ਵਿੱਚ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਮੁਕੰਮਲ ਕਰ ਕੇ ਦਫ਼ਤਰ ਲੈ ਕੇ ਆਉਣ। ਇਸ ਮੌਕੇ ਤਹਿਸੀਲ ਦੇ ਅਧਿਕਾਰੀ ਆਦਿ ਹਾਜ਼ਰ ਸਨ।