ਨਰਿੰਦਰਪੁਰਾ ਪੁਲਿਸ ਚੌਕੀ ਦਾ ਮੁਕੰਮਲ ਤੌਰ ‘ਤੇ ਕੀਤਾ ਘਿਰਾਓ
ਪਿੰਡ ਹਾਸਮਪੁਰ ਦੇ ਨੌਜਵਾਨ ਦਵਿੰਦਰ ਸਿੰਘ
Publish Date: Tue, 31 Mar 2026 07:25 PM (IST)
Updated Date: Wed, 01 Apr 2026 04:14 AM (IST)

ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ, ਮਾਨਸਾ : ਪਿੰਡ ਹਸਨਪੁਰ ਦੇ ਨੌਜਵਾਨ ਦਵਿੰਦਰ ਸਿੰਘ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੰਘਰਸ਼ ਕਮੇਟੀ ਅਤੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਕਿਸਾਨ, ਮਜ਼ਦੂਰ ਜੱਥੇਬੰਦੀਆਂ ਦੀ ਅਗਵਾਈ ਹੇਠ ਨਰਿੰਦਰਪੁਰਾ ਪੁਲਿਸ ਚੌਂਕੀ ਦਾ ਮੁਕੰਮਲ ਤੌਰ ‘ਤੇ ਘਿਰਾਓ ਕੀਤਾ ਗਿਆ। ਅੱਜ ਦੇ ਧਰਨੇ ਵਿੱਚ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਸ਼ਾਮਲ ਹੋਏ। ਬੁਲਾਰਿਆਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ 15 ਦਿਨ ਬੀਤ ਜਾਣ ‘ਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਕਰਕੇ ਰੋਹ ਵਿੱਚ ਆਏ ਲੋਕਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਨਰਿੰਦਰਪੁਰਾ ਚੌਂਕੀ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਹੋਇਆ ਹੈ। ਅੱਜ ਲਗਾਤਾਰ ਚੌਕੀ ਦਾ ਮੁਕੰਮਲ ਘਿਰਾਓ ਕਰਕੇ ਚਿਤਾਵਨੀ ਦਿੱਤੀ ਕਿ ਜੇ ਦੋ ਦਿਨਾਂ ’ਚ ਮੁਲਜ਼ਮ ਗ੍ਰਿਫ਼ਤਾਰ ਨਾ ਹੋਏ ਤਾਂ 4 ਅਪ੍ਰੈਲ ਤੋਂ ਐਸਐਸਪੀ ਮਾਨਸਾ ਦੇ ਦਫ਼ਤਰ ਸਾਹਮਣੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਦੇ ਧਰਨੇ ਦੇ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਸਿੱਧੂਪੁਰ, ਕਾਦੀਆ ਜੱਥੇਬੰਦੀ ਦੀ ਹਮਾਇਤ ਆਈਆਂ ਮੁਕਤੀ ਮਜ਼ਦੂਰ ਜਥੇਬੰਦੀ ਦੇ ਬਲਵਿੰਦਰ ਸਿੰਘ ਘਰਾਂਗਣਾ ਹਮਾਇਤ ਆਪਣੀ ਹਾਜ਼ਰੀ ਲਗਵਾਈ ਇਹਨਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਪਿੰਡ ਵਾਸੀ ਔਰਤਾਂ ਸਮੇਤ ਪਹੁੰਚੇ ਹੋਏ ਸਨ। ਹੋਰਨਾਂ ਤੋਂ ਇਲਾਵਾ ਜੱਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਸੱਤਪਾਲ ਸਿੰਘ ਬਰੇ, ਬਲਦੇਵ ਸਿੰਘ ਪਿਪਲੀਆ, ਤਰਸੇਮ ਸਿੰਘ ਚੱਕ ਅਲੀਸ਼ੇਰ, ਬਲਜੀਤ ਸਿੰਘ ਭੈਣੀਬਾਘਾ, ਜਗਰੂਪ ਸਿੰਘ ਮਘਾਣੀਆ, ਜਗਜੀਵਨ ਸਿੰਘ ਹਸਨਪੁਰ ਅਤੇ ਐਕਸ਼ਨ ਕਮੇਟੀਐਕਸਨ ਕਮੇਟੀ ਹਸਨਪੁਰ ਦੇ ਨਿਰਮਲ ਸਿੰਘ, ਜਗਦੀਸ਼ ਸਿੰਘ, ਅਮਰਿੰਦਰ ਸਿੰਘ, ਪਵਨ ਸਿੰਘ ,ਮੱਖਣ ਸਿੰਘ , ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਹਰਦੇਵ ਸਿੰਘ, ਆਦਿ ਹਾਜ਼ਰ ਸਨ।