ਨਵੇਂ ਥਾਣਾ ਮੁਖੀ ਨੇ ਸੰਭਾਲਿਆ ਚਾਰਜ, ਇਲਾਕੇ ਵਿੱਚ ਅਮਨ - ਕਾਨੂੰਨ ਕਾਇਮ ਰੱਖਣ ਦਾ ਭਰੋਸਾ
ਸਥਾਨਕ ਪੁਲਿਸ ਸਟੇਸ਼ਨ ਵਿਖੇ ਨਵੇਂ ਆਏ
Publish Date: Mon, 28 Sep 2026 05:15 PM (IST)
Updated Date: Mon, 28 Sep 2026 05:18 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਬਰੇਟਾ ਪੁਲਿਸ ਸਟੇਸ਼ਨ ਵਿਖੇ ਨਵੇਂ ਆਏ ਐਸਐਚਓ ਬਲਕੌਰ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਥਾਣੇ ਦੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਸਵਾਗਤ ਕੀਤਾ। ਚਾਰਜ ਸੰਭਾਲਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਬਲਕੌਰ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ - ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਣਾਈ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀ ਪ੍ਰਵਿਰਤੀ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਥਾਣੇ ਵਿੱਚ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਸ਼ਿਕਾਇਤ ਨੂੰ ਸੁਣਿਆ ਜਾਵੇਗਾ ਅਤੇ ਬਿਨ੍ਹਾਂ ਕਿਸੇ ਪੱਖਪਾਤ ਦੇ ਇਨਸਾਫ਼ ਦਿੱਤਾ ਜਾਵੇਗਾ। ਇਸ ਮੌਕੇ ਥਾਣੇ ਦੇ ਸਹਾਇਕ ਸਬ-ਇੰਸਪੈਕਟਰ, ਹੌਲਦਾਰ ਅਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ।